ਅੰਮ੍ਰਿਤਪਾਲ ਸਿੰਘ ਪੈਂਟ ਸ਼ਰਟ ਪਾ ਕੇ ਹੋਇਆ ਫਰਾਰ, ਪੁਲਸ ਨੇ ਜਾਰੀ ਕੀਤੀਆਂ ਤਸਵੀਰਾਂ

03/21/2023 6:50:02 PM

ਚੰਡੀਗੜ੍ਹ : ਪੰਜਾਬ ਪੁਲਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਕਾਰਵਾਈ ਕਰਦਿਆਂ ਹੁਣ ਤਕ ਭਾਵੇਂ ਉਸ ਦੇ 150 ਤੋਂ ਵੱਧ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਪੁਲਸ ਦਾਅਵਾ ਕਰ ਰਹੀ ਹੈ ਕਿ ਅੰਮ੍ਰਿਤਪਾਲ ਪੁਲਸ ਕਾਰਵਾਈ ਦੌਰਾਨ ਫਰਾਰ ਹੋਣ ਵਿਚ ਕਾਮਯਾਬ ਰਿਹਾ। ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਗੁਰਦੁਆਰਾ ਸਾਹਿਬ ਵਿਚ ਪੈਂਟ ਸ਼ਰਟ ਪਾ ਕੇ ਫਰਾਰ ਹੋਇਆ ਹੈ, ਪੁਲਸ ਨੇ ਉਸ ਦੀਆਂ ਵੱਖ-ਵੱਖ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਚੰਡੀਗ਼ੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਵਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪੁਲਸ ਉਸ ਦੀਆਂ ਉਹ ਤਸਵੀਰਾਂ ਜਾਰੀ ਕਰ ਰਹੀ ਹੈ, ਜਿਸ ਭੇਸ ਵਿਚ ਉਸ ਦੇ ਫਰਾਰ ਹੋਣ ਦਾ ਖ਼ਦਸ਼ਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੀ ਜਨਤਾ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ, ਲਾਈਵ ਹੋ ਕੇ ਆਖੀਆਂ ਇਹ ਗੱਲਾਂ

ਆਈ. ਜੀ. ਨੇ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ। ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਨੂੰ ਵੀ ਪੁਲਸ ਦੀ ਮਦਦ ਕਰਨੀ ਚਾਹੀਦੀ ਹੈ। ਪੁਲਸ ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੀ ਹੈ, ਕਿਸੇ ਨੂੰ ਵੀ ਗੈਰ ਕਾਨੂੰਨੀ ਹਿਰਾਸਤ ਵਿਚ ਨਹੀਂ ਰੱਖਿਆ ਗਿਆ ਹੈ ਅਤੇ ਨਾ ਹੀ ਰੱਖਿਆ ਜਾਵੇਗਾ। ਜੇ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਉਸ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਾਮਲੇ ’ਚ ਆਈ. ਜੀ. ਦਾ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ, ਭੇਦ ਬਦਲ ਕੇ ਹੋਇਆ ਫਰਾਰ

ਭੇਸ ਬਦਲ ਕੇ ਫਰਾਰ ਹੋਇਆ ਅੰਮ੍ਰਿਤਪਾਲ 

ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਆਖਿਆ ਕਿ ਜਿਸ ਬ੍ਰੀਜ਼ਾ ਕਾਰ ਵਿਚ ਅੰਮ੍ਰਿਤਪਾਲ ਫਰਾਰ ਹੋਇਆ ਹੈ ਉਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਆਈ. ਜੀ. ਮੁਤਾਬਕ ਪੁਲਸ ਨੇ ਅੰਮ੍ਰਿਤਪਾਲ ਦੀ ਭੱਜਣ ਵਿਚ ਮਦਦ ਕਰਨ ਵਾਲੇ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਭੇਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਆਈ. ਜੀ. ਨੇ ਕਿਹਾ ਕਿ ਜਾਂਚ ਵਿਚ ਇਕ ਅਹਿਮ ਗੱਲ ਇਹ ਸਾਹਮਣੇ ਆਈ ਹੈ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਅੰਮ੍ਰਿਤਪਾਲ ਨੰਗਲ ਅੰਬੀਆਂ ਪਿੰਡ ਪਹੁੰਚਿਆ ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਚ ਉਸ ਨੇ ਪਹਿਲਾਂ ਕੱਪੜੇ ਬਦਲੇ। ਉਥੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲਦਿਆਂ ਪੈਂਟ-ਸ਼ਰਟ ਪਾਈ ਅਤੇ ਤਲਵਾਰ ਵੀ ਉਥੇ ਹੀ ਛੱਡ ਦਿੱਤੀ। ਜਿੱਥੋਂ ਉਸ ਦੀ ਮਦਦ ਤਿੰਨ ਹੋਰ ਵਿਅਕਤੀਆਂ ਨੇ ਕੀਤੀ ਅਤੇ ਇਹ ਚਾਰ ਜਣੇ ਦੋ ਮੋਟਰਸਾਈਕਲਾਂ ’ਤੇ ਬੈਠ ਕੇ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh