ਜਲੰਧਰ ਦੀ ਅਦਾਲਤ ''ਚ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ
Wednesday, Jul 16, 2025 - 04:21 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਵਿਖੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੌੜਾਕ ਫ਼ੌਜਾ ਸਿੰਘ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਪਾਲ ਸਿੰਘ ਢਿੱਲੋਂ ਦੀ ਅੱਜ ਅਦਾਲਤ ਵਿਚ ਪੇਸ਼ੀ ਕੀਤੀ ਗਈ। ਫ਼ੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਅੰਮ੍ਰਿਤਪਾਲ ਨੂੰ ਪੁਲਸ ਅਦਾਲਤ ਵਿਚ ਲੈ ਕੇ ਪਹੁੰਚੀ। ਪੁਲਸ ਵੱਲੋਂ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੇ ਬਾਅਦ ਉਸ ਅਗਲੇਰੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਅਧਿਆਪਕ ਦਾ ਸ਼ਰਮਨਾਕ ਕਾਰਾ! ਮਾਸੂਮ ਧੀਆਂ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਿਲੀ ਮਿਸਾਲੀ ਸਜ਼ਾ
ਹਾਦਸੇ ਵੇਲੇ ਅੰਮ੍ਰਿਤਪਾਲ ਫਾਰਚਿਊਨਰ ਗੱਡੀ ਚਲਾ ਰਿਹਾ ਸੀ। ਪੁਲਸ ਵੱਲੋਂ ਸੀ. ਸੀ. ਟੀ. ਵੀ. ਸਾਹਮਣੇ ਆਉਣ ਤੋਂ ਬਾਅਦ ਜਾਂਚ ਉਪਰੰਤ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦੀ ਫਾਰਚਿਊਨਰ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਦੌੜਾਕ ਫ਼ੌਜਾ ਸਿੰਘ ਦੀ ਬੀਤੇ ਦਿਨੀਂ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਨਵਾਂ ਮੋੜ ਵੀ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਫ਼ੌਜਾ ਸਿੰਘ ਹਿੱਟ ਐਂਡ ਰਨ ਕੇਸ ਵਿਚ ਪੁਲਸ ਨੇ Fortuner ਬਰਾਮਦ ਕਰਦਿਆਂ ਉਸ ਨੂੰ ਚਲਾਉਣ ਵਾਲੇ NRI ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਡੀ ਦਾ ਨੰਬਰ PB 20 C 7100 ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਦੌਰਾਨ CCTV ਫੁਟੇਜ ਤੇ ਗੱਡੀ ਦੀ ਹੈੱਡਲਾਈਟ ਦੇ ਟੁਕੜਿਆਂ ਤੋਂ ਅਹਿਮ ਸੁਰਾਗ ਮਿਲੇ ਹਨ। ਇਸ ਦੌਰਾਨ ਪੁਲਸ ਦੀਆਂ ਵੱਖ-ਵੱਖ ਟੀਮਾਂ ਦੋਸ਼ੀ ਦੀ ਤਲਾਸ਼ 'ਚ ਲੱਗੀਆਂ ਹਨ। ਘਟਨਾ ਨੂੰ ਲੈ ਕੇ ਥਾਣਾ ਆਦਮਪੁਰ 'ਚ FIR ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਖਾਲੀ ਪਲਾਟ ਮਾਲਕਾਂ 'ਤੇ ਹੋ ਰਿਹੈ ਵੱਡਾ ਐਕਸ਼ਨ, ਨਵੇਂ ਹੁਕਮ ਜਾਰੀ
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਕੈਨੇਡਾ ਤੋਂ ਪਰਤਿਆ ਅੰਮ੍ਰਿਤਪਾਲ ਸਿੰਘ ਢਿੱਲੋਂ ਗੱਡੀ ਚਲਾ ਰਿਹਾ ਸੀ। ਉਹ ਕਰਤਾਰਪੁਰ ਦਾ ਰਹਿਣ ਵਾਲਾ ਸੀ। ਅੰਮ੍ਰਿਤਪਾਲ ਸਿੰਘ ਨੇ 2 ਸਾਲ ਪਹਿਲਾਂ ਹੀ ਇਹ ਗੱਡੀ ਕਪੂਰਥਲਾ ਦੇ ਰਹਿਣ ਵਾਲੇ ਰਵਿੰਦਰ ਸਿੰਘ ਨਾਂ ਦੇ ਵਿਅਕਤੀ ਕੋਲੋਂ ਖਰੀਦੀ ਸੀ। ਪੁਲਸ ਨੇ ਦੇਰ ਰਾਤ ਅੰਮ੍ਰਿਤਪਾਲ ਸਿੰਘ ਨੂੰ ਕਰਤਾਰਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: SGPC ਨੂੰ ਮਿਲੀਆਂ ਧਮਕੀ ਭਰੀਆਂ 5 ਈ-ਮੇਲ, CM ਮਾਨ ਤੇ ਗੁਰਜੀਤ ਔਜਲਾ ਦਾ ਵੀ ਜ਼ਿਕਰ
ਅੰਮ੍ਰਿਤਪਾਲ ਸਿੰਘ ਨੇ ਕਬੂਲਿਆ ਜੁਰਮ
ਸੂਤਰਾਂ ਮੁਤਾਬਕ ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਵਿਚ ਅੰਮ੍ਰਿਤਪਾਲ ਸਿੰਘ ਨੇ ਆਪਣਾ ਜੁਰਮ ਕਬੂਲ ਲਿਆ ਹੈ। ਉਸ ਨੇ ਦੱਸਿਆ ਕਿ ਉਹ ਸੋਮਵਾਰ ਦੁਪਹਿਰ ਨੂੰ ਭੋਗਪੁਰ ਤੋਂ ਆਪਣਾ ਫ਼ੋਨ ਵੇਚ ਕੇ ਘਰ ਵੱਲ ਜਾ ਰਿਹਾ ਸੀ। ਗੱਡੀ ਦੀ ਰਫ਼ਤਾਰ ਤੇਜ਼ ਸੀ ਅਤੇ ਉਹ ਇਕ ਵਿਅਕਤੀ ਨਾਲ ਟਕਰਾ ਗਈ। ਟੱਕਰ ਹੋਣ ਮਗਰੋਂ ਉਹ ਘਬਰਾ ਗਿਆ, ਇਸ ਲਈ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਫਿਰ ਖੜ੍ਹੀ ਹੋਈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e