ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ ''ਚ ਪੇਸ਼ੀ, ਜਾਣੋ ਕੀ ਹੋਇਆ

Tuesday, Dec 16, 2025 - 02:04 PM (IST)

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ ''ਚ ਪੇਸ਼ੀ, ਜਾਣੋ ਕੀ ਹੋਇਆ

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਹੋਈ। ਅੰਮ੍ਰਿਤਪਾਲ ਨੇ ਦੱਸਿਆ ਕਿ ਉਸ ਦੇ ਸੰਸਦੀ ਹਲਕੇ 'ਚ ਸਾਰੇ ਕੰਮ ਠੱਪ ਹੋ ਗਏ ਹਨ ਅਤੇ ਉਸ ਦੀ ਹਿਰਾਸਤ ਉਸ ਨੂੰ ਸੰਸਦ 'ਚ ਹੜ੍ਹ, ਨਸ਼ੀਲੀਆਂ ਦਵਾਈਆਂ ਅਤੇ ਫਰਜ਼ੀ ਮੁਕਾਬਲਿਆਂ ਵਰਗੇ ਮੁੱਦਿਆਂ ਨੂੰ ਚੁੱਕਣ ਤੋਂ ਰੋਕ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਅੰਮ੍ਰਿਤਪਾਲ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਹੋਣ ਕਾਰਨ ਉਸ ਦੇ ਖ਼ੁਦ ਅਦਾਲਤ ਨੂੰ ਸੰਬੋਧਨ ਕਰਨਾ ਚੁਣਿਆ। ਅੰਮ੍ਰਿਤਪਾਲ ਨੇ ਕਿਹਾ ਕਿ ਉਸ ਨੇ ਪੰਜਾਬ ਦੇ ਮੁੱਦੇ ਸੰਸਦ 'ਚ ਚੁੱਕਣ ਲਈ ਪੈਰੋਲ ਮੰਗੀ ਸੀ, ਜਿਸ ਨੂੰ ਅਜੇ ਤੱਕ ਮਨਜ਼ੂਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ

ਫਿਲਹਾਲ ਅਦਾਲਤ ਨੇ ਇਸ ਮਾਮਲੇ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਅਤੇ ਲੰਚ ਤੋਂ ਬਾਅਦ ਮੁੜ ਇਸ ਮਾਮਲੇ 'ਤੇ ਅਦਾਲਤ 'ਚ ਸੁਣਵਾਈ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News