ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਕੀਤਾ ਸ਼ਿਫਟ, ਵਿਸ਼ੇਸ਼ ਜਹਾਜ਼ ਰਾਹੀਂ ਆਸਾਮ ਜੇਲ੍ਹ ਲਿਜਾਏ ਗਏ 4 ਵਿਅਕਤੀ
Monday, Mar 20, 2023 - 05:36 AM (IST)
ਜਲੰਧਰ (ਧਵਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਰ ਨਜ਼ਦੀਕੀ ਸਾਥੀਆਂ ਨੂੰ ਐਤਵਾਰ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫਟ ਕਰ ਦਿੱਤਾ ਗਿਆ। ਇਨ੍ਹਾਂ ਚਾਰਾਂ ਸਮਰਥਕਾਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਡਿਬਰੂਗੜ੍ਹ ਲਿਜਾਇਆ ਗਿਆ। ਪੰਜਾਬ ਪੁਲਸ ਦੇ ਐੱਸ. ਪੀ. ਤੇਜਵੀਰ ਸਿੰਘ ਹੁੰਦਲ ਇਨ੍ਹਾਂ ਚਾਰਾਂ ਸਮਰਥਕਾਂ ਨੂੰ ਆਸਾਮ ਲੈ ਕੇ ਗਏ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ, ਹਜ਼ਾਰਾਂ ਦੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
ਦੱਸਿਆ ਜਾਂਦਾ ਹੈ ਕਿ ਅੰਮ੍ਰਿਤਪਾਲ ਦੇ ਚਾਰਾਂ ਸਮਰਥਕਾਂ ਨੂੰ ਪਹਿਲਾਂ ਜੋਰਹਟ ਲਿਜਾਇਆ ਗਿਆ ਅਤੇ ਉੱਥੋਂ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ’ਚ ਸ਼ਿਫਟ ਕੀਤਾ ਗਿਆ। ਪੰਜਾਬ ਪੁਲਸ ਵੱਲੋਂ ਆਸਾਮ ਪੁਲਸ ਦੇ ਨਾਲ ਤਾਲਮੇਲ ਸਥਾਪਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਡਿਬਰੂਗੜ੍ਹ ਜੇਲ੍ਹ ’ਚ ਸ਼ਿਫਟ ਕਰਨ ਦੀ ਗੱਲ ਕਹੀ ਸੀ।
ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਵਿਅਕਤੀਆਂ ਨੂੰ ਪੰਜਾਬ ਪੁਲਸ ਨੇ ਕੱਲ੍ਹ ਗ੍ਰਿਫ਼ਤਾਰ ਕੀਤਾ ਸੀ। ਡਿਬਰੂਗੜ੍ਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਿਸਵਾਜੀਤ ਤੇਗੂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪੰਜਾਬ ਤੋਂ ਚਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਜ਼ਿਲੇ ’ਚ ਲਿਆਂਦਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ
ਦੂਜੇ ਪਾਸੇ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵ ਸ਼ਰਮਾ ਨੇ ਵੀ ਕਿਹਾ ਹੈ ਕਿ ਦੋਵਾਂ ਸੂਬਿਆਂ ਦੀ ਪੁਲਸ ਨੇ ਆਪਸੀ ਤਾਲਮੇਲ ਸਥਾਪਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਚਾਰ ਸਮਰਥਕਾਂ ਨੂੰ ਉਨ੍ਹਾਂ ਦੇ ਸੂਬੇ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਸੂਬਾ ਸਰਕਾਰਾਂ ਅਜਿਹਾ ਕਦਮ ਚੁੱਕਦੀਆਂ ਰਹਿੰਦੀਆਂ ਹਨ।
ਦੂਜੇ ਪਾਸੇ ਪੰਜਾਬ ਪੁਲਸ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਚਾਰ ਸਮਰਥਕਾਂ ਨੂੰ ਆਸਾਮ ਦੀ ਜੇਲ੍ਹ ’ਚ ਇਸ ਲਈ ਭੇਜਿਆ ਗਿਆ ਤਾਂ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਚਲਾਈ ਜਾ ਰਹੀ ਲਹਿਰ ਨੂੰ ਕਮਜ਼ੋਰ ਬਣਾਇਆ ਜਾ ਸਕੇ ਅਤੇ ਇਸ ਨਾਲ ਅੰਮ੍ਰਿਤਪਾਲ ਦੇ ਸਮਰਥਕ ਇਕ-ਦੂਜੇ ਤੋਂ ਕੱਟੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਦਿੱਲੀ ਏਅਰਪੋਰਟ ਤੋਂ 2 ਭਾਰਤੀ ਗ੍ਰਿਫ਼ਤਾਰ, ਕਰੋੜ ਰੁਪਏ ਦਾ ਸੋਨਾ ਬਰਾਮਦ
ਪੰਜਾਬ ਪੁਲਸ ਅੰਮ੍ਰਿਤਪਾਲ ਸਿੰਘ ਦੇ ਕੁਝ ਹੋਰ ਕੱਟੜ ਸਮਰਥਕਾਂ ਨੂੰ ਵੀ ਆਉਣ ਵਾਲੇ ਸਮਾਂ ’ਚ ਹੋਰ ਸੂਬਿਆਂ ਦੀਆਂ ਜੇਲ੍ਹਾਂ ’ਚ ਸ਼ਿਫਟ ਕਰ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।