ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਪਾਈ ਵੋਟ, ਚੋਣਾਂ ਬਾਰੇ ਆਖੀਆਂ ਵੱਡੀਆਂ ਗੱਲਾਂ

06/01/2024 7:11:08 PM

ਖਡੂਰ ਸਾਹਿਬ : ਖ਼ਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਵੀ ਆਪਣੇ ਵੋਟ ਦਾ ਇਸਤੇਮਾਲ ਕੀਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਸਾਰੀ ਦੁਨੀਆਂ ਵਿਚੋਂ ਸੰਗਤ ਦਾ ਸਹਿਯੋਗ ਮਿਲਿਆ ਹੈ, ਇਸ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਵੋਟ ਦਾ ਇਸਤੇਮਾਲ ਸਭ ਨੇ ਆਪਣੀ ਮਰਜ਼ੀ ਨਾਲ ਕਰਨਾ ਹੈ, ਪਰ ਸਾਰਿਆਂ ਨੂੰ ਇਸ ਗਲ ਦਾ ਖਿਆਲ ਰੱਖਣਾ ਚਾਹੀਦਾ ਹੈ ਕਿ ਸਾਡੇ ਆਪਸੀ ਭਾਈਚਾਰਾ ਨੂੰ ਕੋਈ ਠੇਸ ਨਾ ਪਹੁੰਚੇ।

ਇਹ ਵੀ ਪੜ੍ਹੋ : ਬਠਿੰਡਾ ਦੇ ਪਿੰਡ ਖੁੱਡੀਆਂ ਵਿਚ EVM ਹੋਈ ਖਰਾਬ, ਮੰਤਰੀ ਖੁੱਡੀਆਂ ਕਰ ਰਹੇ ਇੰਤਜ਼ਾਰ

ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਵੀ ਇਸ ਗੱਲ ਦਾ ਖਿਆਲ ਰੱਖਣ ਕਿ ਉਹ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਆਖਣ ਕਿ ਵੋਟਾਂ ਵਿਚ ਕਿਸੇ ਕਿਸਮ ਦੀ ਗੜਬੜ ਨਹੀਂ ਹੋਣੀ ਚਾਹੀਦੀ ਅਤੇ ਅਮਨ ਅਮਾਨ ਨਾਲ ਵੋਟਿੰਗ ਦਾ ਕੰਮ ਸਿਰੇ ਚੜ੍ਹਨਾ ਚਾਹੀਦਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਗੁਰੂ ਦਾ ਓਟ ਆਸਰਾ ਲੈ ਕੇ ਚੱਲੇ ਸਨ, ਅਤੇ ਉਹ ਜੋ ਵੀ ਕਰੇਗਾ ਠੀਕ ਹੀ ਕਰੇਗਾ। 

 


Gurminder Singh

Content Editor

Related News