ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਵੱਡਾ ਬਿਆਨ

Thursday, Jul 04, 2024 - 04:20 PM (IST)

ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਐੱਮ. ਪੀ. ਅਹੁਦੇ ਦੀ ਭਲਕੇ ਚੁੱਕੀ ਜਾਣ ਵਾਲੀ ਸਹੁੰ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਜੀਠੀਆ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਐੱਮ. ਪੀ. ਚੋਣਾਂ ਜਿਤਵਾਈਆਂ ਹਨ, ਉਨ੍ਹਾਂ ਨੂੰ ਐੱਮ. ਪੀ. ਬਣਾਇਆ ਹੈ ਅਤੇ ਸਹੁੰ ਚੁੱਕਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ। ਕੱਲ੍ਹ ਉਹ ਸੰਵਿਧਾਨ ਦੀ ਸਹੁੰ ਚੁੱਕ ਕੇ ਆਪਣੇ ਐੱਮ. ਪੀ. ਅਹੁਦੇ ਦੀ ਸ਼ੁਰੂਆਤ ਕਰਨਗੇ ਅਤੇ ਸੰਵਿਧਾਨ ਦੀ ਸਹੁੰ ਚੁੱਕ ਕੇ ਸੰਵਿਧਾਨ ਵਿਚ ਆਪਣਾ ਭਰੋਸਾ ਦਿਖਾਉਣਗੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇੰਨ੍ਹਾਂ ਸ਼ਰਤਾਂ 'ਤੇ ਮਿਲੀ ਪੈਰੋਲ

ਦੱਸਣਯੋਗ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਬਤੌਰ ਸੰਸਦ ਮੈਂਬਰ ਹਲਫ਼ ਲਵੇਗਾ। ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ 'ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ਜੋ 5 ਜੁਲਾਈ ਤੋਂ ਸ਼ੁਰੂ ਹੋਵੇਗੀ। ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ। ਅੰਮ੍ਰਿਤਪਾਲ ਨੂੰ 5 ਜੁਲਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਜਾਵੇਗਾ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਜਾਵੇਗਾ।  ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ ਪਰਿਵਾਰ ਨੂੰ ਮਿਲ ਸਕਣਗੇ ਪਰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ 'ਤੇ ਰੋਕ ਰਹੇਗੀ। ਇਨ੍ਹਾਂ 4 ਦਿਨਾਂ ਵਿਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਅਤੇ ਨਾ ਹੀ ਪੰਜਾਬ ਜਾ ਸਕੇਗਾ। 

ਇਹ ਵੀ ਪੜ੍ਹੋ : ਪਿੰਡਾਂ ਤੱਕ ਪਹੁੰਚਿਆ ਜਿਸਮਫਰੋਸ਼ੀ ਦਾ ਕਾਲਾ ਧੰਦਾ, ਨੌਜਵਾਨਾਂ ਨੂੰ ਕੁੜੀ ਦੀ ਤਸਵੀਰ ਭੇਜ ਕੀਤੀ ਜਾਂਦੀ ਸੈਟਿੰਗ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News