ਪੁਲਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਦੇ ਸਾਥੀਆਂ ਤੋਂ ਬਰਾਮਦ ਕੀਤੇ ਹਥਿਆਰਾਂ ਦੀਆਂ ਤਸਵੀਰਾਂ

Friday, Mar 24, 2023 - 06:28 PM (IST)

ਪੁਲਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਦੇ ਸਾਥੀਆਂ ਤੋਂ ਬਰਾਮਦ ਕੀਤੇ ਹਥਿਆਰਾਂ ਦੀਆਂ ਤਸਵੀਰਾਂ

ਚੰਡੀਗੜ੍ਹ : ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਤੋਂ ਹਥਿਆਰ, ਵੱਡੀ ਗਿਣਤੀ ਵਿਚ ਕਾਰਤੂਸ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਪੁਲਸ ਨੇ ਮਾਮਲਾ ਦਰਜੇ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਕਾਰਤੂਸਾਂ ਦੀ ਪੁਲਸ ਨੇ ਬਕਾਇਦਾ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਪੁਲਸ ਵਲੋਂ ਟਵਿੱਟਰ ’ਤੇ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਐੱਫ. ਆਈ. ਆਰ. ਨੰਬਰ 48 ਮਿਤੀ 21.03.2023 ਧਾਰਾ 212/216  ਆਈ. ਪੀ. ਸੀ. 25/27/54/59 ਆਰਸ ਐਕਟ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਵਿਚ ਦਰਜ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ

PunjabKesari

ਪੁਲਸ ਮੁਤਾਬਕ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਬਲਬੀਰ ਸਿੰਘ ਵਾਸੀ ਗੁਦਰਾ ਬਾਜਾਖਾਨਾ ਜ਼ਿਲ੍ਹਾ ਫਰੀਦਕੋਟ ਜਿਸ ਨੂੰ 21 ਤਾਰੀਖ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੋਂ ਇਕ ਪਿਸਤੌਲ 30 ਬੋਰ, 40 ਕਾਰਤੂਸ 45 ਬੋਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪਪਲਪ੍ਰੀਤ ਸਿੰਘ ਦਾ 315 ਬੋਰ ਰਾਇਫਲ 66 ਕਾਰਤੂਸ ਬਰਾਮਦ ਹੋਏ ਹਨ, ਇਹ ਕਬੂਲਨਾਮਾ ਗੁਰਭੇਜ ਭੇਜਾ ਨੇ ਕੀਤਾ ਹੈ। ਪੁਲਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਹਥਿਆਰ ISUZU ਕਾਰ ਜਿਸ ਦਾ ਨੰਬਰ ਪੀ. ਬੀ. 10 ਐੱਫ. ਡਬਲਯੂ 6797 ਹੈ ’ਚੋਂ ਰਿਕਵਰ ਹੋਏ ਹਨ। 

ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News