ਅੰਮ੍ਰਿਤਪਾਲ ਸਿੰਘ ਅਦਾਲਤ ''ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
Saturday, May 02, 2026 - 05:15 PM (IST)
ਅੰਮ੍ਰਿਤਸਰ(ਜ.ਬ.)- ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੱਜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਵਕੀਲ ਐਡਵੋਕੇਟ ਰਤੂ ਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਸ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੀ ਸੁਣਵਾਈ 30 ਤਰੀਖ ਨੂੰ ਅਜਨਾਲਾ ਵਿੱਚ ਹੋਈ ਸੀ, ਜਿੱਥੇ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਐਡੀਸ਼ਨਲ ਸੈਸ਼ਨ ਜੱਜ ਅੱਗੇ ਪੇਸ਼ੀ ਹੋਈ ਅਤੇ ਅਗਲੀ ਸੁਣਵਾਈ 5 ਮਈ ਨਿਰਧਾਰਤ ਕੀਤੀ।
ਇਹ ਵੀ ਪੜ੍ਹੋ- ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ' ਗ੍ਰਿਫ਼ਤਾਰ
ਵਕੀਲ ਨੇ ਦੱਸਿਆ ਕਿ ਅਦਾਲਤ 'ਚ ਚਾਰਜਾਂ ਸਬੰਧੀ ਕਾਰਵਾਈ ਹੋਈ, ਪਰ ਬਚਾਅ ਪੱਖ ਵੱਲੋਂ ਚਲਾਨ ਪੜ੍ਹਨ ਅਤੇ ਇਤਰਾਜ਼ ਦਰਜ ਕਰਨ ਲਈ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ ਅਤੇ ਕੇਸ ਵਿੱਚ ਕੋਈ ਢੁੱਕਵੀਂ ਬਰਾਮਦਗੀ ਨਹੀਂ ਹੋਈ। ਉਨ੍ਹਾਂ ਦੇ ਅਨੁਸਾਰ ਨਾ ਤਾਂ ਕੋਈ ਹਥਿਆਰ ਬਰਾਮਦ ਹੋਏ ਹਨ ਅਤੇ ਨਾ ਹੀ ਕੋਈ ਅਜਿਹਾ ਮਜ਼ਬੂਤ ਸਬੂਤ ਮਿਲਿਆ ਹੈ ਜੋ ਦੋਸ਼ਾਂ ਨੂੰ ਸਹਾਰਾ ਦੇ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਰਿਮਾਂਡ ਲਈ ਵੱਖ-ਵੱਖ ਆਧਾਰ ਪੇਸ਼ ਕੀਤੇ ਜਾਂਦੇ ਰਹੇ, ਪਰ ਹੁਣ ਤੱਕ ਕੋਈ ਢੁੱਕਵਾਂ ਸਬੂਤ ਸਾਹਮਣੇ ਨਹੀਂ ਆਇਆ। ਇਸ ਸਮੇਂ ਅੰਮ੍ਰਿਤਪਾਲ ਸਿੰਘ ਜੇਲ੍ਹ ਹਿਰਾਸਤ ਵਿੱਚ ਹਨ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ੀਆਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਪੰਜਾਬ ਲਿਆਉਣ ਸਬੰਧੀ ਸਵਾਲ ‘ਤੇ ਵਕੀਲ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਟਰਾਇਲ ਉੱਥੇ ਚੱਲ ਰਹੀ ਹੈ, ਪਰ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਅਪੀਲ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ ਮੰਗਲਵਾਰ ਯਾਨੀ 5 ਮਈ ਲਈ ਨਿਰਧਾਰਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ ਜਿੱਤਿਆ ਸਭ ਦਾ ਦਿਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
