ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
Monday, May 18, 2026 - 12:34 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਆਰਡਰ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਅਧਿਕਾਰੀ ਵਜੋਂ ਅੰਮ੍ਰਿਤਪਾਲ ਸਿੰਘ ਨੂੰ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਸਾਲ 2009 ਵਿਚ ਸ਼੍ਰੋਮਣੀ ਕਮੇਟੀ ਵਿਚ ਬਤੌਰ ਸੁਰੱਖਿਆ ਦਸਤਾ ਕਰਮਚਾਰੀ ਵਜੋਂ ਭਰਤੀ ਹੋਏ ਸਨ ਤੇ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਸਕੱਤਰ ਦਿਲਮੇਘ ਸਿੰਘ ਨੇ ਉਨ੍ਹਾਂ ਦੀ ਬਦਲੀ ਸੂਚਨਾ ਕੇਂਦਰ ਵਿਖੇ ਕੀਤੀ ਸੀ। ਜਸਵਿੰਦਰ ਸਿੰਘ ਜੱਸੀ ਦੇ ਪਹਿਲਾਂ ਮੀਤ ਸਕੱਤਰ ਤੇ ਫਿਰ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨਿਯੁਕਤ ਹੋਣ ਤੋਂ ਬਾਅਦ ਮੁੱਖ ਸੂਚਨਾ ਅਧਿਕਾਰੀ ਦਾ ਆਹੁਦਾ ਖਾਲੀ ਸੀ ਤੇ ਅੱਜ ਐਡਵੋਕੇਟ ਧਾਮੀ ਨੇ ਅੰਮ੍ਰਿਤਪਾਲ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
ਅੰਮ੍ਰਿਤਪਾਲ ਸਿੰਘ ਨੇ ਐੱਮ. ਏ. ਤੱਕ ਦੀ ਪੜ੍ਹਾਈ ਕੀਤੀ ਹੈ ਤੇ ਉਨ੍ਹਾਂ ਫਰੈਂਚ ਭਾਸ਼ਾ ਦਾ ਡਿਪਲੋਮਾ ਅੰਮ੍ਰਿਤਸਰ ਦੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਕੀਤਾ ਹੋਇਆ ਹੈ। ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇਸ਼-ਵਿਦੇਸ਼ ਦੇ ਅਨੇਕਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਵਿਅਕਤੀਆਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਇਤਿਹਾਸ, ਸਿੱਖ ਇਤਿਹਾਸ, ਸਿੱਖ ਪ੍ਰੰਰਾਵਾਂ ਤੇ ਸਿੱਖ ਸਿਧਾਤਾਂ ਦੀ ਜਾਣਕਾਰੀ ਪ੍ਰਦਾਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ- ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ
ਅੱਜ ਇਸ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਨਿੱਜੀ ਸਕੱਤਰ ਪ੍ਰਧਾਨ ਸਤਿਬੀਰ ਸਿੰਘ ਧਾਮੀ, ਸ਼ਹਿਬਾਜ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਜ਼ਸਵਿੰਦਰ ਸਿੰਘ ਜੱਸੀ, ਸਾਬਕਾ ਸੂਚਨਾ ਅਧਿਕਾਰੀ ਗੁਰਬਚਨ ਸਿੰਘ, ਦਲਬੀਰ ਸਿੰਘ ਫੌਜੀ, ਨਰਿੰਦਰਪਾਲ ਸਿੰਘ, ਸਹਾਇਕ ਸੂਚਨਾ ਅਧਿਕਾਰੀ ਰਣਧੀਰ ਸਿੰਘ, ਸਹਾਇਕ ਗਾਇਡ ਜਤਿੰਦਰਪਾਲ ਸਿੰਘ, ਤੇਜਿੰਦਰਪਾਲ ਸਿੰਘ ਤੇ ਜਰਮਨ ਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਦਿਲੀ ਮੁਬਾਕਰਬਾਦ ਅਤੇ ਵਧ-ਚੜ੍ਹ ਕੇ ਸੇਵਾ ਕਰਨ ਦੀ ਅਸੀਸ ਦਿੱਤੀ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
