MP ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਲਿਆਂਦਾ ਗਿਆ ਪੰਜਾਬ

Tuesday, Dec 10, 2024 - 03:03 PM (IST)

MP ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਲਿਆਂਦਾ ਗਿਆ ਪੰਜਾਬ

ਮੋਗਾ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਪੰਜਾਬ ਲਿਆਂਦਾ ਗਿਆ ਹੈ। ਦਰਅਸਲ, ਬਸੰਤ ਸਿੰਘ ਦੀ ਮਾਤਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਤੇ ਉਸ ਨੂੰ ਉਨ੍ਹਾਂ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਹੀ ਪੰਜਾਬ ਲਿਆਂਦਾ ਗਿਆ ਹੈ। ਹਾਲਾਂਕਿ ਇਹ ਪੈਰੋਲ ਕਿੰਨੀ ਦੇਰ ਦੀ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ

ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ ਦੌਲਤਪੁਰਾ ਦੇ ਰਹਿਣ ਵਾਲਾ ਬਸੰਤ ਸਿੰਘ ਇਸ ਵੇਲੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਤਕਰੀਬਨ 3 ਦਿਨ ਪਹਿਲਾਂ ਬਸੰਤ ਸਿੰਘ ਦੀ ਮਾਤਾ ਕੁਲਵੰਤ ਕੌਰ ਦਾ ਡਿਪ੍ਰੈਸ਼ਨ ਕਾਰਨ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਬਸੰਤ ਸਿੰਘ ਨੂੰ ਮਾਂ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਅੰਤਿਮ ਰਸਮਾਂ ਨਿਭਾਅ ਸਕੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ 

ਇਸ ਸਬੰਧ ਬਸੰਤ ਸਿੰਘ ਦੇ ਪਿਤਾ ਸਾਬਕਾ ਸਰਪੰਚ ਨੰਬਰਦਾਰ ਸੁਰਜੀਤ ਸਿੰਘ ਤੇ ਚਾਚਾ ਸੂਬਾ ਸਿੰਘ ਤੇ ਪਿੰਡ ਵਾਸੀ ਬੂਟਾ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਬਸੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, ਉਦੋਂ ਤੋਂ ਹੀ ਉਸ ਦੀ ਮਾਤਾ ਡਿਪ੍ਰੈਸ਼ਨ ਵਿਚ ਚਲੀ ਗਈ ਸੀ। ਉਹ ਆਪਣੇ ਪੁੱਤ ਨੂੰ ਮਿਲਣਾ ਚਾਹੁੰਦੀ ਸੀ, ਪਰ ਡਿਬਰੂਗੜ੍ਹ ਨਹੀਂ ਜਾ ਸਕੀ। ਇਸੇ ਕਾਰਨ ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News