ਅਜਨਾਲਾ ਘਟਨਾ ’ਤੇ ਭਾਜਪਾ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਬਾਰੇ ਆਖੀ ਵੱਡੀ ਗੱਲ

Friday, Feb 24, 2023 - 06:02 PM (IST)

ਅਜਨਾਲਾ ਘਟਨਾ ’ਤੇ ਭਾਜਪਾ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਬਾਰੇ ਆਖੀ ਵੱਡੀ ਗੱਲ

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬੀਤੇ ਦਿਨੀਂ ਅਜਨਾਲਾ ਵਿਚ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਥਾਣੇ ’ਤੇ ਕਬਜ਼ਾ ਕਰਨ ਅਤੇ ਹਿੰਸਕ ਝੜਪ ਵਿਚ ਕਈ ਪੁਲਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੀਤੇ ਦਿਨ ਜੋ ਵਾਪਰਿਆ ਉਹ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰੀ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਵੱਲੋਂ ਜਿਸ ਤਰ੍ਹਾਂ ਥਾਣੇ ’ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਕਈ ਪੁਲਸ ਮੁਲਾਜ਼ਮ ਜ਼ਖਮੀ ਵੀ ਹੋਏ, ਜਿਸ ਨੂੰ ਲੈ ਕੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ।  

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡੀ ਖ਼ਬਰ, ਐੱਸ. ਐੱਸ. ਪੀ. ਨਾਨਕ ਸਿੰਘ ਨੇ ਦਿੱਤਾ ਵੱਡਾ ਬਿਆਨ

PunjabKesari

ਇਸ ਦੌਰਾਨ ਉਨ੍ਹਾਂ ਨੇ ਸਿੱਖ ਜਗਤ ਦੇ ਬੁੱਧੀਜੀਵੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਮਾਮਲੇ ਦਾ ਨੋਟਿਸ ਲੈਣ ਦੀ ਵੀ ਅਪੀਲ ਕੀਤੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਹਾਲਾਤ ਵਿਚ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਇਕ ਵਾਰ ਫਿਰ ਕਾਲੇ ਦਿਨਾਂ ਦੀ ਯਾਦ ਤਾਜ਼ਾ ਹੋ ਗਈ ਹੈ। ਇਕ ਪਾਸੇ ਸੂਬਾ ਸਰਕਾਰ ਨਿਵੇਸ਼ ਸੰਮੇਲਨ ਕਰਵਾ ਰਹੀ ਹੈ, ਦੂਜੇ ਪਾਸੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਇਨ੍ਹਾਂ ਹਾਲਾਤ ਵਿਚ ਪੰਜਾਬ ਵਿਚ ਕੌਣ ਨਿਵੇਸ਼ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਸਬੰਧੀ ਕੋਈ ਵਿਵਾਦ ਹੁੰਦਾ ਹੈ ਤਾਂ ਉਸ ਲਈ ਕਾਨੂੰਨੀ ਪ੍ਰਕਿਰਿਆ ਹੁੰਦੀ ਹੈ।

ਇਹ ਵੀ ਪੜ੍ਹੋ : ਗੈਂਗਸਟਰ ਬਲਜੀਤ ਚੌਧਰੀ ਦਾ ਕਤਲ ਕਰਨ ਜਾ ਰਹੇ ਬੰਬੀਹਾ ਗੈਂਗ ਦੇ 2 ਗੈਂਗਸਟਰ ਗ੍ਰਿਫਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News