ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਜੱਜ ਨੇ ਖ਼ੁਦ ਨੂੰ ਮਾਮਲੇ ਤੋਂ ਕੀਤਾ ਵੱਖ

Friday, Jan 23, 2026 - 10:06 AM (IST)

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਜੱਜ ਨੇ ਖ਼ੁਦ ਨੂੰ ਮਾਮਲੇ ਤੋਂ ਕੀਤਾ ਵੱਖ

ਚੰਡੀਗੜ੍ਹ (ਗੰਭੀਰ) : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਰਾਸ਼ਟਰੀ ਸੁਰੱਖਿਆ ਐਕਟ (ਐੱਨ. ਐੱਸ. ਏ.) ਅਧੀਨ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਬਜਟ ਸੈਸ਼ਨ 'ਚ ਹਿੱਸਾ ਲੈਣ ਲਈ ਦਾਇਰ ਪਟੀਸ਼ਨ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਉਦੋਂ ਇਕ ਮਹੱਤਵਪੂਰਨ ਮੋੜ ਲੈ ਲਿਆ, ਜਦੋਂ ਮਾਮਲੇ ਦੀ ਸੁਣਵਾਈ ਕਰ ਰਹੇ ਬੈਂਚ ਦੇ ਇਕ ਜੱਜ ਨੇ ਆਪਣੇ-ਆਪ ਨੂੰ ਮਾਮਲੇ ਤੋਂ ਵੱਖ ਕਰ ਲਿਆ। ਨਤੀਜੇ ਵਜੋਂ ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ’ਤੇ ਗਠਿਤ ਬੈਂਚ ਸਾਹਮਣੇ ਕੀਤੀ ਜਾਵੇਗੀ।

ਜਿਉਂ ਹੀ ਪਟੀਸ਼ਨ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਸਾਹਮਣੇ ਸੁਣਵਾਈ ਲਈ ਆਈ, ਅਦਾਲਤ ਇਸ ਸਿੱਟੇ ’ਤੇ ਪਹੁੰਚ ਚੁੱਕੀ ਸੀ ਕਿ ਸਬੰਧਿਤ ਅਥਾਰਟੀ ਨੂੰ ਅੰਮ੍ਰਿਤਪਾਲ ਸਿੰਘ ਦੀ ਪ੍ਰਤੀਨਿਧਤਾ ’ਤੇ 6 ਦਿਨਾਂ ਅੰਦਰ ਫ਼ੈਸਲਾ ਲੈਣ ਦਾ ਨਿਰਦੇਸ਼ ਦੇ ਕੇ ਮਾਮਲਾ ਹੱਲ ਕੀਤਾ ਜਾ ਸਕਦਾ ਹੈ। ਹਾਲਾਂਕਿ ਕੋਈ ਵੀ ਰਸਮੀ ਹੁਕਮ ਪਾਸ ਹੋਣ ਤੋਂ ਪਹਿਲਾਂ ਚੀਫ ਜਸਟਿਸ ਨੇ ਅਦਾਲਤ ਨੂੰ ਦੱਸਿਆ ਕਿ ਸਾਡੇ ਸਾਹਮਣੇ ਇਕ ਹੋਰ ਸਮੱਸਿਆ ਸੀ, ਬੈਂਚ ਦੇ ਇਕ ਜੱਜ ਆਪਣੇ-ਆਪ ਨੂੰ ਮਾਮਲੇ ਤੋਂ ਵੱਖ ਕਰ ਰਹੇ ਹਨ ਅਤੇ ਇਸ ਲਈ ਮਾਮਲਾ ਹੁਣ ਇਕ ਵਿਸ਼ੇਸ਼ ਬੈਂਚ ਦੇ ਸਾਹਮਣੇ ਜਾਵੇਗਾ, ਜਿੱਥੇ ਹੁਕਮ ਪਾਸ ਕੀਤਾ ਜਾਵੇਗਾ।


author

Babita

Content Editor

Related News