ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਪਿਤਾ ਦੀ ਮੰਗ ਮੰਨਣ ਤੋਂ ਅਦਾਲਤ ਦਾ ਇਨਕਾਰ

Tuesday, Mar 21, 2023 - 01:31 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੀ ਪਟੀਸ਼ਨ ਨੂੰ ਲੈ ਕੇ ਅੱਜ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ 'ਚ ਹੁਣ ਤੱਕ ਦੀ ਸਟੇਟਸ ਰਿਪੋਰਟ ਦਾਖ਼ਲ ਕੀਤੀ। ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਅਜੇ ਤੱਕ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਦੱਸਿਆ ਗਿਆ ਅੰਮ੍ਰਿਤਪਾਲ ਦੇ ਖ਼ਿਲਾਫ਼ ਜਿਹੜਾ ਮਾਮਲਾ ਦਰਜ ਕੀਤਾ ਗਿਆ ਹੈ, ਉਸ ਦੇ ਨਾਲ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ Internet ਨੂੰ ਲੈ ਕੇ ਆਈ ਵੱਡੀ ਖ਼ਬਰ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਇਸ 'ਤੇ ਅਦਾਲਤ ਨੇ ਹੁਕਮ ਦਿੰਦਿਆਂ ਕਿਹਾ ਕਿ ਹੁਣ ਤੱਕ ਹੋਏ ਸਾਰੇ ਘਟਨਾਕ੍ਰਮ ਦੀ 4 ਦਿਨਾਂ ਬਾਅਦ (ਸ਼ਨੀਵਾਰ) ਸਟੇਟਸ ਰਿਪੋਰਟ ਦਾਖ਼ਲ ਕੀਤੀ ਜਾਵੇ। ਇਸ ਤਰ੍ਹਾਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਹਾਈਕੋਰਟ ਪੁੱਜੇ ਹੋਏ ਸੀ, ਜਿਨ੍ਹਾਂ ਨੇ ਅਦਾਲਤ 'ਚ ਆਪਣਾ ਪੱਖ ਰੱਖਣ ਲਈ ਕਿਹਾ ਪਰ ਅਦਾਲਤ ਨੇ ਇਸ ਦੀ ਮਨਜ਼ੂਰੀ ਨਹੀਂ ਦਿੱਤੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਮਾਮਲੇ 'ਚ ਹੁਣ NIA ਦੀ ਐਂਟਰੀ, 8 ਟੀਮਾਂ ਪੁੱਜੀਆਂ ਪੰਜਾਬ

ਅਦਾਲਤ ਦਾ ਕਹਿਣਾ ਸੀ ਕਿ ਉਹ ਇਸ ਮਾਮਲੇ 'ਚ ਪਾਰਟੀ ਨਹੀਂ ਹਨ, ਇਸ ਲਈ ਉਹ ਇਸ ਮਾਮਲੇ 'ਚ ਦਖ਼ਲ-ਅੰਦਾਜ਼ੀ ਨਹੀਂ ਕਰ ਸਕਦੇ। ਦੱਸਣਯੋਗ ਹੈ ਕਿ ਬੀਤੇ ਦਿਨ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਹੋਣ 'ਤੇ ਉਸ ਉੱਪਰ ਐੱਨ. ਐੱਸ. ਏ. ਲਾਇਆ ਜਾ ਸਕਦਾ ਹੈ। ਅੰਮ੍ਰਿਤਪਾਲ ਦੇ 5 ਸਾਥੀਆਂ 'ਤੇ ਪਹਿਲਾਂ ਹੀ ਐੱਨ. ਐੱਸ. ਏ. ਲਾਇਆ ਜਾ ਚੁੱਕਾ ਹੈ, ਜੋ ਕਿ ਪੁਲਸ ਦੀ ਗ੍ਰਿਫ਼ਤ 'ਚ ਹਨ। ਥੋੜ੍ਹੀ ਦੇਰ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲਾਈਵ ਹੋ ਕੇ ਪੰਜਾਬ ਦੀ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਨਫ਼ਰਤ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News