ਸਾਹਨੇਵਾਲ ਤੋਂ ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਦੇ ਗ੍ਰਿਫ਼ਤਾਰ ਹੋਣ ਦੀ ਖ਼ਬਰ

Friday, Mar 31, 2023 - 04:17 PM (IST)

ਸਾਹਨੇਵਾਲ ਤੋਂ ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਦੇ ਗ੍ਰਿਫ਼ਤਾਰ ਹੋਣ ਦੀ ਖ਼ਬਰ

ਸਾਹਨੇਵਾਲ (ਨਰਿੰਦਰ) : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਨੂੰ ਸਾਹਨੇਵਾਲ ਤੋਂ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਦੀ ਪਛਾਣ ਜੋਗਾ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ। ਫਿਲਹਾਲ ਲੁਧਿਆਣਾ ਦੇ ਕਿਸੇ ਉੱਚ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਮੀਡੀਆ ਰਿਪੋਰਟਾਂ ਮੁਤਾਬਕ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਖੇਤਾਂ 'ਚ ਕੰਮ ਕਰਦੇ ਨੌਜਵਾਨ 'ਤੇ ਹਮਲਾ, ਸ਼ਰੇਆਮ ਮਾਰੀਆਂ ਤਲਵਾਰਾਂ, ਮੌਕੇ ਦੀ ਵੀਡੀਓ ਆਈ ਸਾਹਮਣੇ

ਹਾਲ ਹੀ 'ਚ ਸਾਹਨੇਵਾਲ ਹਾਈਵੇਅ ਤੋਂ 3 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਸੀ ਪਰ ਇਸ ਦੀ ਵੀ ਪੁਸ਼ਟੀ ਪੁਲਸ ਵੱਲੋਂ ਨਹੀਂ ਕੀਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਸੀ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਅੰਮ੍ਰਿਤਪਾਲ ਬਾਰੇ ਕਈ ਅਹਿਮ ਖ਼ੁਲਾਸੇ ਕਰ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਪੂਰੀ ਖ਼ਬਰ

ਇਸ ਦੇ ਨਾਲ ਹੀ ਜੋਗਾ ਸਿੰਘ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਹ ਇਕ ਮੋਬਾਇਲ ਦੀ ਦੁਕਾਨ 'ਤੇ ਬੈਠਾ ਹੋਇਆ ਦਿਖਾਈ ਦੇ ਰਿਹਾ ਹੈ, ਜਦੋਂ ਕਿ ਇਸ ਸੀ. ਸੀ. ਟੀ. ਵੀ. ਫੁਟੇਜ ਦੀ ਅਧਿਕਾਰਕ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਉਕਤ ਵਿਅਕਤੀ ਜੋਗਾ ਸਿੰਘ ਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News