ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਗ੍ਰਿਫ਼ਤਾਰ, ਪੁਲਸ ਨੇ ਸਰਹੰਦ ਤੋਂ ਕੀਤਾ ਕਾਬੂ

Saturday, Apr 15, 2023 - 05:29 PM (IST)

ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਗ੍ਰਿਫ਼ਤਾਰ, ਪੁਲਸ ਨੇ ਸਰਹੰਦ ਤੋਂ ਕੀਤਾ ਕਾਬੂ

ਅੰਮ੍ਰਿਤਸਰ : ਪੰਜਾਬ ਪੁਲਸ ਵੱਲੋਂ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋਗਾ ਸਿੰਘ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਦਿਹਾਤੀ ਪੁਲਸ ਅਤੇ ਹੁਸ਼ਿਆਰਪੁਰ ਪੁਲਸ ਵੱਲੋਂ ਚਲਾਏ ਸਾਂਝੇ ਆਪਰੇਸ਼ਨ ਦੌਰਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਭਾਜਪਾ ਯੂਥ ਵਿੰਗ ਦੇ ਮੈਂਬਰ ਨੇ ਟਰੇਨ ਅੱਗੇ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਪੋਸਟ ਪਾ ਕੀਤਾ ਵੱਡਾ ਖ਼ੁਲਾਸਾ

ਇਸ ਗੱਲ ਦੀ ਜਾਣਕਾਰੀ ਬਾਰਡਰ ਰੇਂਜ ਦੇ ਡੀ. ਆਈ. ਜੀ. ਨਰਿੰਦਰ ਭਾਰਗਵ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜੋਗਾ ਸਿੰਘ ਵੱਲੋਂ ਹੀ ਅੰਮ੍ਰਿਤਪਾਲ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਕਾਫ਼ੀ ਸਮੇਂ ਤੋਂ ਉਹ ਅੰਮ੍ਰਿਤਪਾਲ ਦੇ ਨਾਲ ਹੀ ਸੀ।

ਇਹ ਵੀ ਪੜ੍ਹੋ : ਵਿਆਹੁਤਾ ਦੇ ਪਿਆਰ 'ਚ ਸ਼ੁਦਾਈ ਹੋਇਆ ਨੌਜਵਾਨ, ਆਪਾ ਖੋਹ ਪਤੀ ਸਾਹਮਣੇ ਹੀ ਕਰ ਦਿੱਤਾ ਵੱਡਾ ਕਾਂਡ

ਜੋਗਾ ਸਿੰਘ ਪੁੱਤਰ ਰਤਨ ਸਿੰਘ ਲੁਧਿਆਣਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਪਰ ਇਸ ਸਮੇਂ ਉਹ ਯੂ. ਪੀ. 'ਚ ਰਹਿ ਰਿਹਾ ਸੀ ਅਤੇ ਸਰਹੰਦ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News