ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

Saturday, Jun 14, 2025 - 05:33 PM (IST)

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

ਜਲੰਧਰ (ਵੈੱਬ ਡੈਸਕ)- ਸੋਸ਼ਲ ਮੀਡੀਆ ਦੇ ਇੰਫਲੂਐਂਸਰਾਂ ਨੂੰ ਲਗਾਤਾਰ ਧਮਕੀਆਂ ਦੇਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਬੈਨ ਕਰ ਦਿੱਤਾ ਗਿਆ ਹੈ। ਇਥੇ ਵੀ ਦੱਸ ਦੇਈਏ ਕਿ ਲੁਧਿਆਣਾ ਦੀ ਇੰਫਲੂਐਂਸਰ ਕੰਚਨ ਕੌਰ ਉਰਫ਼ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਇਸ਼ੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਲਈ ਗਈ ਸੀ। 

ਇਹ ਵੀ ਪੜ੍ਹੋ: ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਕੰਚਨ ਕੌਰ ਨੂੰ ਧਮਕੀਆਂ ਦੇਣ ਮਗਰੋਂ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਅਤੇ ਸਿਮਰਨਪ੍ਰੀਤ ਕੌਰ ਉਰਫ਼ ਪ੍ਰੀਤ ਜੱਟੀ ਨੂੰ ਵੀ ਲਗਾਤਾਰ ਧਮਕੀਆਂ ਜਾ ਰਹੀਆਂ ਸਨ। ਅੰਮ੍ਰਿਤਪਾਲ ਸਿੰਘ ਵੱਲੋਂ ਲਗਾਤਾਰ ਟਾਰਗੇਟ ਕਰਨ ਮਗਰੋਂ ਇੰਫਲੂਐਂਸਰਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਕ ਪਾਸੇ ਜਿੱਥੇ ਬੀਤੇ ਦਿਨ ਦੀਪਿਕਾ ਲੂਥਰਾ ਨੇ ਪੁਲਸ ਕਮਿਸ਼ਨਰ ਕੋਲ ਜਾ ਕੇ ਸੁਰੱਖਿਆ ਦੀ ਮੰਗ ਕੀਤੀ, ਉਥੇ ਹੀ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਪ੍ਰੀਤ ਜੱਟੀ ਵੱਲੋਂ ਲਾਈਵ ਆ ਕੇ ਸੋਸ਼ਲ ਮੀਡੀਆ 'ਤੇ ਆਪਣਾ ਦਰਦ ਬਿਆਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ:ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ ਰਹੇਗਾ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News