ਦੁਬਈ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫਤਾਰ! ਬਠਿੰਡਾ ਪੁਲਸ ਦਾ ਆ ਗਿਆ ਵੱਡਾ ਬਿਆਨ
Thursday, Jan 01, 2026 - 07:12 PM (IST)
ਵੈੱਬ ਡੈਸਕ : ਬਠਿੰਡਾ 'ਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਲਈ ਲੋੜੀਂਦੇ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਦੌਰਾਨ ਕਾਨੂੰਨੀ ਕਾਰਵਾਈ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਰੋਂ ਤੋਂ ਉਸ ਦੇ ਵੀਜ਼ਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਦੌਰਾਨ ਉਸ ਦਾ ਸਾਰਾ ਭੇਦ ਖੁੱਲ੍ਹ ਗਿਆ।
ਬਠਿੰਡਾ ਪੁਲਸ ਨੇ ਗ੍ਰਿਫਤਾਰੀ ਤੋਂ ਕੀਤਾ ਇਨਕਾਰ
ਇਸ ਸਬੰਧੀ ਡੀਐੱਸਪੀ ਸਿਟੀ 2 ਨੇ ਦੱਸਿਆ ਕਿ ਥਾਣਾ ਕੈਂਟ ਬਠਿੰਡਾ ਵਿਖੇ ਸਾਲ 2025 ਦੌਰਾਨ ਮੁਕਦਮਾ ਨੰਬਰ 106 ਇੱਕ ਲੜਕੀ ਦੇ ਕਤਲ ਸਬੰਧੀ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਮਕ ਵਿਅਕਤੀ ਨੂੰ ਦੋਸ਼ੀ ਨੋਮੀਨੇਟ ਕੀਤਾ ਗਿਆ ਹੈ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ (UAE) ਚਲਾ ਗਿਆ ਹੈ। ਇਸ ਸਬੰਧੀ ਕੁਝ ਨਿਊਜ਼ ਚੈਨਲਾਂ ਵੱਲੋਂ ਇਹ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਡੀਐਸਪੀ ਨੇ ਕਿਹਾ ਕਿ ਅਸੀਂ ਸਪਸ਼ਟ ਕਰਦੇ ਹਾਂ ਕਿ ਬਠਿੰਡਾ ਪੁਲਸ ਨੂੰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਵੀ ਅਧਿਕਾਰਿਤ ਪੁਸ਼ਟੀ ਜਾਂ ਸੂਚਨਾ ਪ੍ਰਾਪਤ ਨਹੀਂ ਹੋਈ ਹੈ। ਜੇਕਰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਅਧਿਕਾਰਿਤ ਤੌਰ ‘ਤੇ ਪ੍ਰਾਪਤ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬਠਿੰਡਾ ਪੁਲਸ ਵੱਲੋਂ ਉਕਤ ਦੋਸ਼ੀ ਦੀ ਡਿਪੋਰਟੇਸ਼ਨ/ਐਕਸਟ੍ਰਡੀਸ਼ਨ ਲਈ ਸਹੀ ਅਤੇ ਕਾਨੂੰਨੀ ਚੈਨਲਾਂ ਰਾਹੀਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਕੈਂਟ ਬਠਿੰਡਾ ਵਿਖੇ ਸਾਲ 2025 ਦੌਰਾਨ ਦਰਜ ਮੁਕਦਮਾ ਨੰਬਰ 106 ਇੱਕ ਲੜਕੀ ਦੇ ਕਤਲ ਸਬੰਧੀ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਮਕ ਵਿਅਕਤੀ ਨੂੰ ਦੋਸ਼ੀ ਨੋਮੀਨੇਟ ਕੀਤਾ ਗਿਆ ਹੈ।
— BATHINDA POLICE (@BathindaPolice) January 1, 2026
ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ (UAE) ਚਲਾ ਗਿਆ ਹੈ। ਇਸ ਸਬੰਧੀ ਕੁਝ ਨਿਊਜ਼… pic.twitter.com/E6xccZ2gdA

9-10 ਜੂਨ ਦੀ ਰਾਤ ਕੀਤਾ ਸੀ ਕਮਲ ਕੌਰ ਦਾ ਕਤਲ
ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਲੁਧਿਆਣਾ ਦੀ ਰਹਿਣ ਵਾਲੀ ਡਿਜੀਟਲ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ 'ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ 'ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ 'ਚ ਸੁੱਟ ਦਿੱਤਾ। ਪੁਲਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ।

ਬਠਿੰਡਾ ਸੈਸ਼ਨ ਅਦਾਲਤ ਨੇ 23 ਅਕਤੂਬਰ ਨੂੰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ। ਇੱਕ ਹੋਰ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ 17 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ। ਪੁਲਸ ਸੂਤਰਾਂ ਅਨੁਸਾਰ ਯੂ. ਏ. ਈ. 'ਚ ਮਹਿਰੋਂ ਦੇ ਟਿਕਾਣੇ ਦਾ ਪਤਾ ਲਗਾਉਣ ਅਤੇ ਉਸਦੀ ਆਰਜ਼ੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਇੰਟਰਪੋਲ ਨੂੰ ਇੱਕ ਵਿਸ਼ੇਸ਼ ਬੇਨਤੀ ਭੇਜੀ ਗਈ। ਪੰਜਾਬ ਪੁਲਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਮਾਮਲੇ 'ਚ ਸਕਾਰਾਤਮਕ ਪ੍ਰਗਤੀ ਹੋਵੇਗੀ ਅਤੇ ਮੁਲਜ਼ਮ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਭਾਰਤ ਲਿਆਂਦਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
