ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ

Thursday, Jan 01, 2026 - 03:57 PM (IST)

ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ

ਵੈੱਬ ਡੈਸਕ : ਬਠਿੰਡਾ 'ਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਲਈ ਲੋੜੀਂਦੇ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਦੌਰਾਨ ਕਾਨੂੰਨੀ ਕਾਰਵਾਈ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ।

9-10 ਜੂਨ ਦੀ ਰਾਤ ਕੀਤਾ ਸੀ ਕਮਲ ਕੌਰ ਦਾ ਕਤਲ
ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਲੁਧਿਆਣਾ-ਆਧਾਰਿਤ ਡਿਜੀਟਲ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ 'ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ 'ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ 'ਚ ਸੁੱਟ ਦਿੱਤਾ। ਪੁਲਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ। 

ਬਠਿੰਡਾ ਸੈਸ਼ਨ ਅਦਾਲਤ ਨੇ 23 ਅਕਤੂਬਰ ਨੂੰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ। ਇੱਕ ਹੋਰ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ 17 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ। ਪੁਲਸ ਸੂਤਰਾਂ ਅਨੁਸਾਰ ਯੂ. ਏ. ਈ. 'ਚ ਮਹਿਰੋਂ ਦੇ ਟਿਕਾਣੇ ਦਾ ਪਤਾ ਲਗਾਉਣ ਅਤੇ ਉਸਦੀ ਆਰਜ਼ੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਇੰਟਰਪੋਲ ਨੂੰ ਇੱਕ ਵਿਸ਼ੇਸ਼ ਬੇਨਤੀ ਭੇਜੀ ਗਈ। ਪੰਜਾਬ ਪੁਲਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਮਾਮਲੇ 'ਚ ਸਕਾਰਾਤਮਕ ਪ੍ਰਗਤੀ ਹੋਵੇਗੀ ਅਤੇ ਮੁਲਜ਼ਮ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਭਾਰਤ ਲਿਆਂਦਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News