ਚੱਲਦੀ ਪ੍ਰੈੱਸ ਕਾਨਫ਼ਰੰਸ 'ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ (ਵੀਡੀਓ)

Saturday, Sep 21, 2024 - 11:29 AM (IST)

ਮੋਗਾ (ਕਸ਼ਿਸ਼ ਸਿੰਗਲਾ): ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਨਾਂ ਦੇ ਸਾਥੀਆਂ ਨੇ ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਗਰਾਉਂ ਪੁਲਿਸ ਵੱਲੋਂ ਰੇਪ ਪੀੜਤ ਲੜਕੀ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਰੇਪ ਦਾ ਪਰਚਾ ਦਰਜ ਨਹੀਂ ਕੀਤਾ ਗਿਆ। ਮੋਹਾਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਚਰਨ ਘਾਟ ਠਾਠ ਦੇ ਮੁਖੀ ਬਲਜਿੰਦਰ ਸਿੰਘ ਵੱਲੋਂ ਵੱਖ ਵੱਖ ਲੜਕੀਆਂ ਦੇ ਸ਼ੋਸ਼ਣ ਦੇ ਮਾਮਲੇ ਉਜਾਗਰ ਕੀਤੇ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਮੁਖੀ ਦਾ ਸ਼ਰਮਨਾਕ ਕਾਰਾ! ਨਸ਼ੇੜੀ ਭਰਾ ਨੂੰ ਸੁਧਾਰਨ ਦੀ ਫ਼ਰਿਆਦ ਲੈ ਕੇ ਗਈ ਭੈਣ ਦੀ ਰੋਲ਼ੀ ਪੱਤ

ਉਨ੍ਹਾਂ ਕਿਹਾ ਕਿ ਇਸ ਅਖੌਤੀ ਬਾਬੇ ਨੇ 6 ਲੜਕੀਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਅਤੇ ਕੁਝ ਲੜਕੀਆਂ ਹੋਰ ਵੀ ਹਨ ਜੋ ਬੋਲਣਾ ਨਹੀਂ ਚਾਹੁੰਦੀਆਂ। ਇਕ ਲੜਕੀ ਦੀ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਲੜਕੀ ਨੂੰ ਵਰਗਲਾ ਕੇ ਲਜਾਇਆ ਗਿਆ ਕਿ ਉਸ ਦੇ ਪਰਿਵਾਰ ਦੇ ਦੁੱਖ ਮਿਟਵਾ ਦਿੱਤੇ ਜਾਣਗੇ ਪਰ ਉਸ ਨੂੰ ਇਕ ਹੋਟਲ ਵਿਚ ਲਿਜਾਕੇ ਕੁੱਟ ਮਾਰ ਕਰਨ ਤੋਂ ਬਾਅਦ ਉਸ ਦੀ ਵੀਡੀਓ ਬਣਾਈ ਗਈ ਅਤੇ ਚਾਰ ਘੰਟੇ ਉਸ ਨੂੰ ਕਮਰੇ 'ਚ ਬੰਦੀ ਬਣਾ ਕੇ ਬਲਾਤਕਾਰ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਹ ਅਖੌਤੀ ਬਾਬਾ ਲੜਕੀਆਂ ਨੂੰ ਝਾਂਸੇ ਵਿਚ ਲੈ ਕੇ ਉਨ੍ਹਾਂ ਦੀ ਵੀਡੀਓ ਬਣਾਉਂਦਾ ਸੀ ਅਤੇ ਫਿਰ ਲਗਾਤਾਰ ਸਰੀਰਕ ਸ਼ੋਸ਼ਣ ਕਰਦਾ ਸੀ। ਇਕ ਕੇਸ ਵਿਚ ਭਾਵੇਂ ਉਸ ਨੂੰ ਪੁਲਸ ਨੇ ਅੰਦਰ ਕਰ ਦਿੱਤਾ ਗਿਆ ਹੈ ਪਰ ਦੂਸਰੇ ਕੇਸ ਵਿਚ ਪੁਲਸ ਪਰਚਾ ਦਰਜ ਨਹੀਂ ਕਰ ਰਹੀ। ਉਨ੍ਹਾਂ ਜਗਰਾਓਂ ਦੇ ਸਬੰਧਤ ਡੀ.ਐੱਸ.ਪੀ. ਉੱਤੇ ਰਿਸ਼ਵਤਖੋਰੀ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਸ ਕੋਲ ਪੂਰੇ ਸਬੂਤ ਹਨ ਕਿ ਲੜਕੀ ਦਾ ਕਿਸ ਤਰ੍ਹਾਂ ਸ਼ੋਸ਼ਣ ਕੀਤਾ ਗਿਆ ਕਿਸ ਤਰ੍ਹਾਂ ਸ਼ੋਸ਼ਣ ਵਾਲੀ ਲੜਕੀ ਦੀ ਆਵਾਜ਼ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਦੀ ਕੰਪਨੀ ਹੱਲ ਕਰਨ ਜਾ ਰਹੀ ਵੱਡੀ ਸਮੱਸਿਆ, CM ਮਾਨ ਨੇ ਕਰ 'ਤਾ ਵੱਡਾ ਐਲਾਨ

ਉਨ੍ਹਾਂ ਇਹ ਦੋਸ਼ ਵੀ ਲਗਾਇਆ ਕਿ ਪੁਲਿਸ ਨੇ ਬਣਦੀ ਕਾਰਵਾਈ ਤਾਂ ਕੀ ਕਰਨੀ ਸੀ ਉਲ ਟਾ ਉਸ ਨੂੰ ( ਅੰਮ੍ਰਿਤਪਾਲ ਸਿੰਘ ਮਹਿਰੋਂ) ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਕਿ ਉਸ ਉੱਤੇ ਉਸੇ ਲੜਕੀ ਦੀ ਕਿਡਨੈਪਿੰਗ ਦਾ ਕੇਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਖੌਤੀ ਬਾਬੇ ਵੱਲੋਂ ਕੀਤੇ ਰੇਪ ਅਤੇ ਲੜਕੀ ਵੱਲੋਂ ਅਖੌਤੀ ਬਾਬੇ ਉੱਤੇ ਲਗਾਏ ਦੋਸ਼ ਦੇ ਸਾਰੇ ਸਬੂਤ ਹਨ। ਇਸ ਗੱਲ ਦੇ ਸਬੂਤ ਵੀ ਹਨ ਕਿ ਪੁਲਸ ਨੇ ਕਿਸ ਤਰ੍ਹਾਂ ਮਿਲੀਭੁਗਤ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਕੋਲ ਉਹ ਤਾਂ ਨਹੀਂ ਗਏ ਕਿਉਂਕਿ ਇਕ ਐਸਜੀਪੀਸੀ ਮੈਂਬਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਇਹ ਮਾਮਲਾ ਉਹ ਅਕਾਲ ਤਖਤ ਸਾਹਿਬ 'ਤੇ ਉਠਾਉਣਗੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੜਕੀਆਂ ਦਾ ਸ਼ੋਸ਼ਣ ਹੁੰਦਾ ਹੈ ਉਹ ਉਸ ਦੇ ਵਿਰੁੱਧ ਹਮੇਸ਼ਾ ਡਟਕੇ ਖੜਦੇ ਹਨ ਅਤੇ ਖੜਦੇ ਰਹਿਣਗੇ ਭਾਵੇਂ ਕਿ ਇਸ ਦੀ ਕੋਈ ਵੀ ਕੀਮਤ ਤਾਰਨੀ ਪੈ ਜਾਵੇ। ਉਨ੍ਹਾਂ  ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਨਾ ਚਾਹੇਗੀ ਤਾਂ ਇਸ ਦੇ ਸਿੱਟੇ ਮਾੜੇ ਨਿਕਲਣਗੇ।

ਪ੍ਰੈੱਸ ਕਾਨਫ਼ਰੰਸ 'ਚ ਫੁੱਟ-ਫੁੱਟ ਕੇ ਰੋ ਪਏ ਮਹਿਰੋਂ

ਚਲਦੀ ਪ੍ਰੈੱਸ ਕਾਨਫਰੰਸ ਵਿਚ ਭਾਵੁਕ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਤਿੰਨ ਚਾਰ ਵਾਰ ਰੋਣਾ ਵੀ ਆਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰੋਣਾ ਕਿਸੇ ਡਰ ਕਰਕੇ ਨਹੀਂ ਆ ਰਿਹਾ ਸਗੋਂ ਇਸ ਕਰ ਕੇ ਰੋ ਰਹੇ ਹਨ ਕਿ ਸਾਰੇ ਪੰਜਾਬ ਦੇ ਸਿੱਖਾਂ ਨੂੰ ਪਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਰੇਪ ਹੋਇਆ, ਪਰ ਫ਼ਿਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ , ਜਥੇਦਾਰ, ਐੱਸ.ਜੀ.ਪੀ.ਸੀ. ਦੇ ਪ੍ਰਧਾਨ ਜਾਂ ਇਕ ਵੀ ਜਥੇਬੰਦੀ ਨੇ ਸਾਡੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ 12 ਪਿੰਡਾਂ ਨੇ ਇਸ ਬਾਰੇ SGPC ਅਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News