ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

Friday, Apr 10, 2026 - 09:23 AM (IST)

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

ਬਠਿੰਡਾ (ਵਿਜੇ ਵਰਮਾ) : ਭਰਜਾਈ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇੱਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲਿਆ ਰਹੀ ਹੈ। ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਰਾਹੀਂ ਉਸ ਦੀ ਗ੍ਰਿਫ਼ਿਤਾਰੀ ਹੋਈ।

ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਵਾਰਦਾਤ ਤੋਂ ਬਾਅਦ ਹੋ ਗਿਆ ਸੀ ਫ਼ਰਾਰ
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਨੇ 11 ਜੂਨ 2025 ਨੂੰ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਭਰਜਾਈ ਕਮਲ ਕੌਰ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ। ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਦੋਸ਼ੀ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ (UAE) ਭੱਜ ਗਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀਆਂ ਨੇ ਲਾਸ਼ ਨੂੰ ਇੱਕ ਕਾਰ ਵਿੱਚ ਰੱਖ ਕੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਛੱਡ ਦਿੱਤਾ ਸੀ। ਬਠਿੰਡਾ ਪੁਲਸ ਲਗਾਤਾਰ ਉਸ ਨੂੰ ਵਾਪਸ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਅਤੇ ਉੱਚ ਅਧਿਕਾਰੀਆਂ ਰਾਹੀਂ ਰਾਬਤਾ ਕਾਇਮ ਕਰ ਰਹੀ ਸੀ। ਅੰਮ੍ਰਿਤਪਾਲ ਸਿੰਘ ਨੂੰ ਭਾਰਤ ਲਿਆਂਦੇ ਜਾਣ ਤੋਂ ਬਾਅਦ ਬਠਿੰਡਾ ਪੁਲਸ ਦੀ ਇੱਕ ਅਗਾਊਂ ਟੀਮ ਦਿੱਲੀ ਪਹੁੰਚੀ, ਜੋ ਉਸ ਨੂੰ ਹੁਣ ਪੰਜਾਬ ਲਿਆ ਰਹੀ ਹੈ। 

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਨੂੰ 10 ਅਪ੍ਰੈਲ 2026 ਦੀ ਤੜਕੇ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲਿਆ ਗਿਆ। ਉਹ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ ਅਤੇ ਮਿਡਲ ਈਸਟ ਵਿੱਚ ਲੁਕਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਹੇਠ ਕੰਮ ਕਰ ਰਹੀ OFTEC (ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਦੋਸ਼ੀ ਦੀ ਲੋਕੇਸ਼ਨ ਮਿਡਲ ਈਸਟ ਵਿੱਚ ਟ੍ਰੇਸ ਕੀਤੀ। ਇਸ ਤੋਂ ਬਾਅਦ ਉਸਦੇ ਖਿਲਾਫ਼ ਪ੍ਰਤਿਆਰਪਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਦਿੱਲੀ ਪਹੁੰਚਦੇ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਗਲੀ ਪੁੱਛਗਿੱਛ ਲਈ ਸੰਬੰਧਿਤ ਏਜੰਸੀਆਂ ਨੂੰ ਸੌਂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਬਠਿੰਡਾ ਲਿਆਉਣ ਤੋਂ ਬਾਅਦ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਸ ਵੱਲੋਂ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਕਤਲ ਦੇ ਕਾਰਨਾਂ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਹੋਰ ਪਹਿਲੂਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਗ੍ਰਿਫ਼ਤਾਰੀ ਨੂੰ ਬਠਿੰਡਾ ਪੁਲਸ ਲਈ ਇੱਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਕਾਫੀ ਸਮੇਂ ਤੋਂ ਦੋਸ਼ੀ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਅਤੇ ਕਾਨੂੰਨ ਤੋਂ ਭੱਜਣ ਵਾਲਿਆਂ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਨੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News