ਸੰਸਦ ਵਿਚ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਬੋਲੇ ਚਰਨਜੀਤ ਚੰਨੀ, ਆਖੀਆਂ ਵੱਡੀਆਂ ਗੱਲਾਂ
Thursday, Jul 25, 2024 - 06:36 PM (IST)
ਨਵੀਂ ਦਿੱਲੀ/ਚੰਡੀਗੜ੍ਹ : ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਸੰਸਦ ਵਿਚ ਬੋਲਦਿਆਂ ਚੰਨੀ ਨੇ ਕਿਹਾ ਕਿ ਅੱਜ ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਹੈ। ਅੰਮ੍ਰਿਤਪਾਲ ਸਿੰਘ ਨੂੰ ਐੱਨ. ਐੱਸ. ਏ. ਲਗਾ ਕੇ ਜੇਲ੍ਹ 'ਚ ਰੱਖਿਆ ਗਿਆ ਹੈ। ਇਹ ਵੀ ਐਮਰਜੈਂਸੀ ਹੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਵਿਚ ਖਡੂਰ ਸਾਹਿਬ ਸੀਟ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਲੋਕਾਂ ਨੇ ਉਨ੍ਹਾਂ ਨੇ ਪਾਰਲੀਮੈਂਟ ਭੇਜਿਆ, ਇਸ ਦੇ ਬਾਵਜੂਦ ਉਹ ਜੇਲ੍ਹ ਵਿਚ ਹੈ।ਖਡੂਰ ਸਾਹਿਬ ਹਲਕੇ ਦੇ ਲੋਕਾਂ ਦੀ ਆਵਾਜ਼ ਜੇਲ੍ਹ ਵਿਚ ਬੰਦ ਹੈ ਇਸ ਹਲਕੇ ਦੀਆਂ ਮੁਸ਼ਕਲਾਂ ਨੂੰ ਕੌਣ ਸਾਂਸਦ 'ਚ ਪਹੁੰਚਾਏਗਾ ਜਦਕਿ ਇੱਥੋਂ ਦਾ ਐੱਮ. ਪੀ. ਜੇਲ੍ਹ ਵਿਚ ਬੰਦ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕ ਰਹੀ ਵੱਡਾ ਕਦਮ
ਵਿਰੋਧੀਆਂ 'ਤੇ ਕਾਰਵਾਈ ਕਰਨ ਲਈ ਏਜੰਸੀਆਂ ਪਿੱਛੇ ਲਗਾ ਦਿੱਤੀਆਂ ਜਾਂਦੀਆਂ ਹਨ ਹਨ। ਇਹ ਵੀ ਐਮਰਜੈਂਸੀ ਨਹੀਂ ਤਾਂ ਹੋਰ ਕੀ ਹੈ। ਕਿਸਾਨਾਂ ਨੂੰ ਖਾਲਿਸਤਾਨੀ ਕਿਹਾ ਜਾਂਦਾ ਹੈ। ਚੰਨੀ ਨੇ ਕਿਹਾ ਕਿ ਪੰਜਾਬ ਕੋਈ ਵਿਦੇਸ਼ੀ ਧਰਤੀ 'ਤੇ ਨਹੀਂ ਸਗੋਂ ਦੇਸ਼ ਦੀ ਹੀ ਧਰਤੀ 'ਤੇ ਹੈ ਪਰ ਫਿਰ ਵੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਬਾਰਡਰ 'ਤੇ ਪੱਕੀਆਂ ਰੋਕਾਂ ਲਗਾ ਦਿੱਤੀਆਂ ਗਈਆਂ। ਚੰਨੀ ਨੇ ਕਿਹਾ ਕਿ ਕਾਂਗਰਸ ਵਲੋਂ ਦਿੱਤੇ ਗਏ ਸਕਾਲਰਸ਼ਿਪ ਲੈ ਕੇ ਮੈਂ ਪੀ. ਐੱਚ. ਡੀ. ਤਕ ਦੀ ਪੜ੍ਹਾਈ ਕੀਤੀ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਨੂੰ ਘਟਾ ਕੇ ਦਲਿਤਾ ਦੇ ਪੇਟ 'ਤੇ ਲੱਤ ਮਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਨਹੀਂ ਲੱਗੇਗਾ ਇੰਕਰੀਮੈਂਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8