MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ

Tuesday, Jan 14, 2025 - 03:38 PM (IST)

MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦਾ ਐਲਾਨ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਕਾਨਫ਼ਰੰਸ ਦੌਰਾਨ ਇਸ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਪਾਰਟੀ ਦਾ ਨਾਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰੱਖਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਬੇਹੱਦ ਅਹਿਮ ਹੋਵੇਗਾ ਅੱਜ ਦਾ ਦਿਨ

ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ 'ਪੰਥ ਬਚਾਓ ਪੰਜਾਬ ਬਚਾਓ ਪੰਥਕ ਇਕਤੱਰਤਾ' ਦੌਰਾਨ ਇਸ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਗਠਨ ਨੂੰ ਲੈ ਕੇ ਕਈ ਮਤੇ ਪਾਸ ਕੀਤੇ ਗਏ।  ਅੰਮ੍ਰਿਤਪਾਲ ਸਿੰਘ ਨੂੰ ਇਸ ਦਾ ਮੁੱਖ ਸੇਵਾਦਾਰ ਥਾਪਿਆ ਗਿਆ ਹੈ। ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਰੈਗੂਲਰ ਪ੍ਰਧਾਨ ਦੀ ਚੋਣ ਤਕ ਇਸ ਪਾਰਟੀ ਦੀ ਅਗਵਾਈ 5 ਮੈਂਬਰੀ ਕਮੇਟੀ ਕਰੇਗੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਅਮਰਜੀਤ ਸਿੰਘ, ਹਰਭਜਨ ਸਿੰਘ ਤੁੜ ਤੇ ਸੁਰਜੀਤ ਸਿੰਘ ਹੋਣਗੇ। 

ਇਸ ਦੇ ਨਾਲ ਹੀ ਪਾਰਟੀ ਵਿਚ ਭਰਤੀ ਲਈ ਭਰਤੀ ਕਮੇਟੀ, ਸੰਵਿਧਾਨ ਘੜਨੀ ਤੇ ਏਜੰਡਾ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਉਕਤ 5 ਮੈਂਬਰੀ ਕਾਰਜਕਾਰੀ ਕਮੇਟੀ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਜਥੇਬੰਦਕ ਕਾਰਵਾਈਆਂ ਚਲਾਈਆਂ ਜਾਣਗੀਆਂ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੂੰ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਜੇਲ੍ਹ ਦੇ ਅੰਦਰੋਂ ਹੀ 2024 ਵਿਚ ਖਡੂਰ ਸਭਾ ਹਲਕੇ ਤੋਂ ਲੋਕ ਸਭਾ ਚੋਣ ਲੜੀ ਸੀ, ਜਿਸ ਵਿਚ ਉਨ੍ਹਾਂ ਨੂੰ 4 ਲੱਖ ਤੋਂ ਵੱਧ ਵੋਟਾਂ ਪਈਆਂ ਸਨ ਤੇ ਉਹ 2 ਲੱਖ ਦੇ ਕਰੀਬ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਹਨ। ਹਾਲ ਹੀ ਵਿਚ ਫਰੀਦਕੋਟ ਪੁਲਸ ਵੱਲੋਂ ਪੰਥਕ ਜਥੇਬੰਦੀਆਂ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ 'ਤੇ UAPA ਵੀ ਲਗਾਇਆ ਗਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News