ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ ਖ਼ਾਸ ਖ਼ਬਰ, ਪਤਨੀ ਨੇ ਮੁਲਾਕਾਤ ਮਗਰੋਂ ਦੱਸੀਆਂ ਇਹ ਗੱਲਾਂ
Friday, Jun 30, 2023 - 11:12 AM (IST)
ਅੰਮ੍ਰਿਤਸਰ (ਜ.ਬ.) : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਆਪਣੇ ਸਾਥੀਆਂ ਸਮੇਤ ਭੁੱਖ-ਹੜਤਾਲ 'ਤੇ ਬੈਠ ਗਿਆ ਹੈ। ਅੰਮ੍ਰਿਤਪਾਲ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਬੈਠੇ ਹਨ। ਉਸ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਡਿਬਰੂਗੜ੍ਹ ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਫ਼ੋਨ ਕਾਲ ਦੀ ਇਜਾਜ਼ਤ ਨਹੀਂ ਦੇ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਅਹਿਮ ਖ਼ਬਰ, ਰੱਦ ਹੋ ਗਈਆਂ ਇਹ ਪ੍ਰੀਖਿਆਵਾਂ
ਇਸ ਦੇ ਨਾਲ ਹੀ ਜੇਲ੍ਹ 'ਚ ਜੋ ਖਾਣਾ ਮਿਲਦਾ ਹੈ, ਉਹ ਬਿਲਕੁਲ ਵੀ ਖਾਣ ਦੇ ਲਾਇਕ ਨਹੀਂ ਹੈ। ਖਾਣੇ 'ਚ ਤੰਬਾਕੂ ਵਰਗੇ ਸਿੱਖਾਂ ’ਚ ਵਰਜਿਤ ਪਦਾਰਥ ਪਾਏ ਜਾ ਰਹੇ ਹਨ। ਦਰਅਸਲ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਲਾਇਆ ਗਿਆ ਹੈ, ਜਿਸ ਮਗਰੋਂ ਪਰਿਵਾਰਾਂ ਨਾਲ ਗੱਲ ਨਹੀਂ ਕੀਤੀ ਜਾਂਦੀ, ਇਸ ਲਈ ਅੰਮ੍ਰਿਤਪਾਲ ਤੇ ਸਾਥੀਆਂ ਨੂੰ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਨਹੀਂ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਗਈ ਪਤਨੀ ਨੇ ਦਿਖਾ ਦਿੱਤਾ ਅਸਲੀ ਰੰਗ, Block List 'ਚ ਪਾਇਆ ਪਤੀ ਦਾ ਨੰਬਰ ਤੇ...
ਕਿਰਨਦੀਪ ਨੇ ਦੱਸਿਆ ਕਿ ਜੇਲ੍ਹ ਦੇ ਲੋਕ ਉਨ੍ਹਾਂ ਦੀ ਭਾਸ਼ਾ ਤੱਕ ਨਹੀਂ ਸਮਝ ਪਾਉਂਦੇ, ਜਿਸ ਕਾਰਨ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਨੂੰ ਮਾਨਸਿਕ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਨੂੰ ਐੱਨ. ਐੱਸ. ਏ. ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਰੱਖਿਆ ਗਿਆ ਹੈ। ਪੁਲਸ ਨੇ ਅੰਮ੍ਰਿਤਪਾਲ ਨੂੰ 23 ਅਪ੍ਰੈਲ, 2023 ਨੂੰ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ