ਚੋਣ ਨਤੀਜਿਆਂ ਵਿਚਾਲੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦੀ ਲੋਕਾਂ ਨੂੰ ਖ਼ਾਸ ਅਪੀਲ (ਵੀਡੀਓ)

06/04/2024 4:04:33 PM

ਖਡੂਰ ਸਾਹਿਬ (ਵੈੱਬ ਡੈਸਕ): ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦਾ ਐਲਾਨ ਸ਼ੁਰੂ ਹੋ ਚੁੱਕਿਆ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਡੀ ਲੀਡ ਨਾਲ ਜਿੱਤ ਵੱਲ ਕਦਮ ਵਧਾ ਰਹੇ ਹਨ। ਹੁਣ ਤਕ ਉਨ੍ਹਾਂ ਦੇ ਖਾਤੇ ਵਿਚ ਕੁਲ੍ਹ 3 ਲੱਖ 45 ਹਜ਼ਾਰ ਦੇ ਕਰੀਬ ਵੋਟਾਂ ਹੋ ਗਈਆਂ ਹਨ ਤੇ ਉਹ 1 ਲੱਖ 58 ਹਜ਼ਾਰ ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦੇ ਮਾਪਿਆਂ ਦਾ ਬਿਆਨ ਸਾਹਮਣੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - CM ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ 'ਚ 'ਆਪ' ਦੀ ਵੱਡੀ ਜਿੱਤ, ਮੀਤ ਹੇਅਰ ਜੇਤੂ ਕਰਾਰ

ਉਨ੍ਹਾਂ ਨੇ ਕਿਹਾ ਕਿ ਇਹ ਨਤੀਜਾ ਸਾਰੇ ਪੰਥ ਅਤੇ ਪੰਜਾਬ ਲਈ ਬਹੁਤ ਖੁਸ਼ੀ ਦੀ ਗੱਲ ਹੈ, ਪਰ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਕੋਈ ਵੀ 6 ਜੂਨ ਤਕ ਕਿਸੇ ਕਿਸਮ ਦਾ ਜਸ਼ਨ ਨਾ ਮਨਾਵੇ, ਕਿਉਂਕਿ ਸਾਡੇ ਸ਼ਹੀਦੀ ਦਿਹਾੜੇ ਚੱਲ ਰਹੇ ਹਨ। ਅੱਜ ਉਨ੍ਹਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਤੇ 6 ਜੂਨ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਜਿੱਤ ਸਾਡੇ ਸ਼ਹੀਦ ਸਿੰਘਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜਿੱਤਣ ਮਗਰੋਂ ਨਸ਼ੇ, ਬੰਦੀ ਸਿੰਘ ਅਤੇ ਬੇਅਦਬੀ ਦੇ ਮਾਮਲੇ ਪਹਿਲ ਦੇ ਅਧਾਰ 'ਤੇ ਚੁੱਕੇ ਜਾਣਗੇ। 

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਰਕਾਰ ਨੂੰ ਬਿਨਾ ਕਿਸੇ ਕਾਨੂੰਨੀ ਲੜਾਈ ਦੇ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ, ਤਾਂ ਜੋ ਉਹ ਲੋਕਾਂ ਵਿਚ ਵਿਚਰ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰ ਸਕਣ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News