MP ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਦੇ ਸਸਕਾਰ ਲਈ ਪੈਰੋਲ ਸਬੰਧੀ ਅਰਜ਼ੀਆਂ ਦਾਖ਼ਲ

Wednesday, Nov 11, 2026 - 06:10 PM (IST)

MP ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਦੇ ਸਸਕਾਰ ਲਈ ਪੈਰੋਲ ਸਬੰਧੀ ਅਰਜ਼ੀਆਂ ਦਾਖ਼ਲ

ਅੰਮ੍ਰਿਤਸਰ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਪੈਰੋਲ ਦੇਣ ਵਾਸਤੇ ਅੱਜ ਸਥਾਨਕ ਅਦਾਲਤ ਵਿਚ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ। ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚੇ ਹਰਜੀਤ ਸਿੰਘ ਅਤੇ ਰਿਸ਼ਤੇਦਾਰ ਸੁਖਮਨਜੀਤ ਸਿੰਘ ਨੇ ਵੀ ਅਰਜ਼ੀਆਂ ਦਾਇਰ ਕੀਤੀਆਂ ਹਨ। ਇਨ੍ਹਾਂ ਅਰਜ਼ੀਆਂ 'ਤੇ 12 ਨਵੰਬਰ ਨੂੰ ਸੁਣਵਾਈ ਹੋ ਸਕਦੀ ਹੈ। 

ਜਥੇਬੰਦੀ ਦੇ ਕਾਨੂੰਨੀ ਮਾਮਲਿਆਂ ਬਾਰੇ ਪੈਨਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਮੁਤਾਬਕ ਅਦਾਲਤ ਤੋਂ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚੇ ਹਰਜੀਤ ਸਿੰਘ ਅਤੇ ਰਿਸ਼ਤੇਦਾਰ ਸੁਖਮਨਜੀਤ ਸਿੰਘ ਨੂੰ ਇਸ ਦੁੱਖ ਦੀ ਘੜੀ ਵਿਚ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ।

ਅਦਾਲਤ ਵਿਚ ਦਾਇਰ ਅਰਜ਼ੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ, ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 14 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਵੇਗਾ। 15 ਨਵੰਬਰ ਨੂੰ ਅੰਗੀਠਾ ਸੰਭਾਲਣ ਦੀ ਰਸਮ ਹੋਵੇਗੀ ਅਤੇ 17 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਤੇ 2 ਹੋਰ ਰਿਸ਼ਤੇਦਾਰਾਂ ਨੂੰ ਇਨ੍ਹਾਂ ਰਸਮਾਂ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ। ਇਸ ਤੋਂ ਪਹਿਲਾਂ ਜਥੇਬੰਦੀ ਦੇ ਇਕ ਆਗੂ ਵੱਲੋਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖਿਆ ਗਿਆ ਸੀ। 


author

Anmol Tagra

Content Editor

Related News