ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ? ਜਾਣੋ ਵੱਡੀ ਅਪਡੇਟ
Wednesday, Feb 19, 2025 - 11:02 AM (IST)

ਚੰਡੀਗੜ੍ਹ (ਹਾਂਡਾ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਨੇ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਕੀਤੇ ਸੰਮਨ ਤਹਿਤ ਸੰਸਦ ਸੈਸ਼ਨ ’ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਹੋਣ ਕਾਰਨ ਸੰਸਦ ਦੀ ਕਾਰਵਾਈ ’ਚ ਸ਼ਾਮਲ ਨਹੀਂ ਹੋ ਸਕਦੇ ਅਤੇ ਉਨ੍ਹਾਂ ਨੂੰ ਜ਼ਬਰੀ ਗ਼ੈਰ-ਹਾਜ਼ਰ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੇ ਸੰਸਦੀ ਹਲਕੇ ਨੂੰ ਪ੍ਰਤੀਨਿਧਤਾ ਤੋਂ ਵਾਂਝਾ ਕਰਨਾ ਅਤੇ 60 ਦਿਨਾਂ ਦੀ ਗ਼ੈਰਹਾਜ਼ਰੀ ਪੂਰੀ ਹੋਣ ਤੋਂ ਬਾਅਦ ਸੀਟ ਨੂੰ ਖ਼ਾਲੀ ਐਲਾਨਣਾ ਹੈ, ਜੋ ਨਾ ਸਿਰਫ਼ ਉਨ੍ਹਾਂ ਨਾਲ ਸਗੋਂ ਉਨ੍ਹਾਂ ਦੇ ਹਲਕੇ ਦੇ ਵੋਟਰਾਂ ਨਾਲ ਵੀ ਬੇਇਨਸਾਫ਼ੀ ਹੋਵੇਗੀ।
ਪਟੀਸ਼ਨ ’ਚ ਉਨ੍ਹਾਂ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਨ ਦੀ ਇਜਾਜ਼ਤ ਵੀ ਮੰਗੀ ਹੈ ਤਾਂ ਜੋ ਉਹ ਆਪਣੇ ਸੰਸਦੀ ਹਲਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਦੇ ਮੁੱਦਿਆਂ 'ਤੇ ਚਰਚਾ ਕਰ ਸਕਣ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਕ ਚੁਣੇ ਹੋਏ ਸੰਸਦ ਮੈਂਬਰ ਹਨ ਤੇ ਇਸ ਲਈ ਉਨ੍ਹਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਗੱਲਬਾਤ ਕਰਨ ਦਾ ਪੂਰਾ ਅਧਿਕਾਰ ਹੈ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸੰਸਦ ਦੀ ਕਾਰਵਾਈ ਤੋਂ 60 ਦਿਨਾਂ ਤੱਕ ਗ਼ੈਰਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਦੀ ਸੀਟ ਖ਼ਾਲੀ ਜਾਵੇਗੀ ਅਤੇ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਨੂੰ ਜਬਰੀ ਹਿਰਾਸਤ ’ਚ ਰੱਖਿਆ ਗਿਆ ਹੈ ਤੇ ਸੰਸਦ ਦੀ ਕਾਰਵਾਈ ’ਚ ਭਾਗ ਲੈਣ ਤੋਂ ਰੋਕਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8