ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਪਹੁੰਚੇ ਪੰਜਾਬ!

Saturday, Nov 21, 2026 - 08:47 AM (IST)

ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਪਹੁੰਚੇ ਪੰਜਾਬ!

ਅੰਮ੍ਰਿਤਸਰ (ਵੈੱਬ ਡੈਸਕ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੰਜਾਬ ਪਹੁੰਚ ਗਏ ਹਨ। ਪੁਲਸ ਟੀਮ ਉਨ੍ਹਾਂ ਨੂੰ ਫ਼ਲਾਈਟ ਰਾਹੀਂ ਅੰਮ੍ਰਿਤਸਰ ਏਅਰਪੋਰਟ ਲੈ ਕੇ ਪਹੁੰਚੀ ਹੈ, ਜਿੱਥੋਂ ਹੁਣ ਉਨ੍ਹਾਂ ਨੂੰ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾ ਰਿਹਾ ਹੈ। 

ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਮਗਰੋਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 3 ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਉਹ ਅੱਜ 12 ਤੋਂ 3 ਵਜੇ ਤਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਚ ਰਹਿਣਗੇ ਤੇ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣਗੇ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਤਕਰੀਬਨ ਸਾਢੇ ਤਿੰਨ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਵਿਚੋਂ ਹੀ ਲੋਕ ਸਭਾ ਦੀ ਚੋਣ ਲੜੀ ਸੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ। 


author

Anmol Tagra

Content Editor

Related News