ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

Friday, Jul 12, 2024 - 01:19 PM (IST)

ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਬਾਘਾਪੁਰਾਣਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਮਾਰਚ ਕੱਢਿਆ ਜਾਣਾ ਸੀ ਜਿਸ ਵਿਚ ਹਰਪ੍ਰੀਤ ਸਿੰਘ ਨੇ ਹਿੱਸਾ ਲੈਣਾ ਸੀ, ਸ਼ਾਇਦ ਉਹ ਕਿਸੇ ਆਪਣੇ ਸੰਗੀ ਸਾਥੀ ਨੂੰ ਇੱਧਰ ਉੱਧਰ ਕਹਿਣ ਲਈ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਦੀ ਕਿਰਦਾਰਕੁਸ਼ੀ ਕਰਨ ਲਈ ਇਹ ਕੁਝ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : 3 ਬੱਚਿਆਂ ਦੇ ਪਿਓ ਨੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ, ਗਰਭਵਤੀ ਹੋਈ ਕੁੜੀ ਦਾ ਬਿਆਨ ਸੁਣ ਉਡੇ ਸਭ ਦੇ ਹੋਸ਼

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਅਤੇ ਸਰਬਜੀਤ ਦੀ ਜਿੱਤ ਪੰਜਾਬ ਵਿਰੋਧੀ ਸ਼ਕਤੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ, ਇਸ ਲਈ ਕਿਸੇ ਵੀ ਤਰੀਕੇ ਨਾਲ ਉਨ੍ਹਾਂ ਨੂੰ ਬਦਨਾਮ ਕਰਕੇ ਇਹੋ ਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਲੋਕ ਉਨ੍ਹਾਂ ਦੇ ਖ਼ਿਲਾਫ਼ ਹੋ ਜਾਣ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਅਤੇ ਬਾਹਰ ਨਾ ਆਉਣ ਦੇਣ ਲਈ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਿਆਂ ਵਿਰੁੱਧ ਹੀ ਨਸ਼ਿਆਂ ਦੇ ਕੇਸ ਦਰਜ ਕਰਨਾ ਨਿੰਦਣਯੋਗ ਕਾਰਵਾਈ ਹੈ। ਤਰਸੇਮ ਸਿੰਘ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਭ ਜਾਣਦੇ ਹਨ ਕਿ ਸਰਕਾਰਾਂ ਕਿਸੇ ਨੂੰ ਬਦਨਾਮ ਕਰਨ ਲਈ ਕਿਸ ਹੱਦ ਤੱਕ ਡਿੱਗ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਵੀ ਤਜਿੰਦਰ ਸਿੰਘ ਟਿੰਮਾ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨਾ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। 

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਉਨ੍ਹਾਂ ਕਿਹਾ ਕਿ ਪੁਲਸ ਕਦੇ ਵੀ ਨਿਰਪੱਖਤਾ ਨਾਲ ਕੰਮ ਨਹੀਂ ਕਰਦੀ, ਉਹ ਤਾਂ ਇਹ ਵੀ ਕਹਿ ਸਕਦੀ ਹੈ ਕਿ ਹਰਪ੍ਰੀਤ ਨਜਾਇਜ਼ ਹਥਿਆਰਾਂ ਸਮੇਤ ਫੜਿਆ ਗਿਆ ਹੈ। ਸਰਕਾਰ ਡਰੱਗ ਮਾਫੀਆ ਖ਼ਿਲਾਫ ਕੰਮ ਕਰਨ ਦੀ ਬਜਾਏ ਲੋਕਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚੋਣ ਪ੍ਰਚਾਰ ਦੌਰਾਨ ਵੀ ਇਹ ਕਿਹਾ ਗਿਆ ਸੀ ਕਿ ਹਰਪ੍ਰੀਤ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਨਹੀਂ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਅੱਜ ਵੀ ਅੰਮ੍ਰਿਤਪਾਲ ਨੂੰ ਵੋਟ ਪਾਉਣ ਵਾਲੇ ਲੋਕਾਂ ਨੂੰ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਸ੍ਰੀ ਅਮਰਨਾਥ ਯਾਤਰਾ ਤੋਂ ਪਰਤੀ ਬੱਸ 'ਤੇ ਹਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News