ਅੰਮ੍ਰਿਤਪਾਲ ਸਿੰਘ ਦੇ 3 ਸਾਥੀ ਪੁੱਜੇ ਹਾਈਕੋਰਟ, ਅਦਾਲਤ 'ਚ ਇਸ ਮਾਮਲੇ ਨੂੰ ਦਿੱਤੀ ਚੁਣੌਤੀ

06/14/2023 4:27:12 PM

ਚੰਡੀਗੜ੍ਹ (ਹਾਂਡਾ) : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 3 ਸਾਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਨ੍ਹਾਂ 'ਚ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਅਤੇ ਬਸੰਤ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੇ ਬੈਂਕ 'ਚ ਲੱਗੀ ਭਿਆਨਕ ਅੱਗ, ਤੋੜੇ ਗਏ ਸ਼ੀਸ਼ੇ, ਲੋਕਾਂ ਦਾ ਸਾਹ ਲੈਣਾ ਹੋਇਆ ਔਖਾ (ਵੀਡੀਓ)

ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਤਿੰਨਾਂ ਦੋਸ਼ੀਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੇਲ੍ਹ 'ਚ ਰੱਖਣ ਅਤੇ ਐੱਨ. ਐੱਸ. ਏ. ਲਾਏ ਜਾਣ ਦੇ ਖ਼ਿਲਾਫ਼ ਚੁਣੌਤੀ ਦਿੱਤੀ ਹੈ। ਦਰਅਸਲ ਇਨ੍ਹਾਂ ਤਿੰਨਾਂ 'ਤੇ 23 ਫਰਵਰੀ, 2023 ਨੂੰ ਅਜਨਾਲਾ ਪੁਲਸ ਥਾਣੇ 'ਤੇ ਹਮਲੇ 'ਚ ਸ਼ਾਮਲ ਹੋਣ ਦਾ ਦੋਸ਼ ਹੈ।

ਇਹ ਵੀ ਪੜ੍ਹੋ : ਇਕ ਡਾਕੂ ਹਸੀਨਾ ਤੇ 9 Partner, ਖ਼ਤਰਨਾਕ ਪਲਾਨ 'ਚ ਪਤੀ ਵੀ ਰਲਿਆ, ਜਾਣੋ ਹੋਰ ਵੱਡੇ ਖ਼ੁਲਾਸੇ (ਵੀਡੀਓ)

ਹੁਣ ਦੋਸ਼ੀਆਂ ਨੇ ਹਾਈਕੋਰਟ 'ਚ ਚੁਣੌਤੀ ਦੇ ਕੇ ਡਿਟੈਂਸ਼ਨ ਆਰਡਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਆਉਣ ਵਾਲੇ 1-2 ਦਿਨਾਂ ਤੱਕ ਹਾਈਕੋਰਟ ਇਨ੍ਹਾਂ ਤਿੰਨ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita