ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, MP ਮੈਂਬਰਸ਼ਿਪ ਰੱਦ ਕਰਨ ਦੀ ਮੰਗ

Monday, Jul 22, 2024 - 06:31 PM (IST)

ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, MP ਮੈਂਬਰਸ਼ਿਪ ਰੱਦ ਕਰਨ ਦੀ ਮੰਗ

ਜਲੰਧਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ 'ਤੇ ਆਧਾਰਿਤ ਕੀਤੀ ਹੈ। ਵਿਕਰਮਜੀਤ ਸਿੰਘ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਹਾਦਸੇ ਨੇ ਉਜਾੜ ਦਿੱਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ

ਵਿਕਰਮਜੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡਾਂ, ਦਾਨ ਅਤੇ ਖ਼ਰਚੇ ਬਾਰੇ ਜਾਣਕਾਰੀ ਛੁਪੀ ਹੋਈ ਸੀ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ। ਅਜਿਹੇ 'ਚ ਵਿਕਰਮਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਵੀ ਪਾਰਟੀ ਬਣਾਇਆ ਹੈ। ਪਟੀਸ਼ਨ 'ਤੇ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਪੰਜਾਬ ਚੋਣ ਕਮਿਸ਼ਨ ਦੇ ਚੋਣ ਖ਼ਰਚਾ ਅਫ਼ਸਰ, ਮੁੱਖ ਚੋਣ ਅਫ਼ਸਰ, ਖਡੂਰ ਸਾਹਿਬ ਲੋਕ ਸਭਾ ਖੇਤਰ ਦੇ ਰਿਟਰਨਿੰਗ ਅਫ਼ਸਰ ਨੂੰ ਪਾਰਟੀ ਬਣਾਇਆ ਗਿਆ ਹੈ।

1975 'ਚ ਰੱਦ ਹੋਈ ਸੀ ਇੰਦਰਾ ਗਾਂਧੀ ਦੀ ਚੋਣ
ਲੋਕ ਪ੍ਰਤੀਨਿਧੀ ਕਾਨੂੰਨ ਤਹਿਤ ਲੋਕ ਸਭਾ ਚੋਣਾਂ ਤੋਂ ਬਾਅਦ 45 ਦਿਨਾਂ ਦੇ ਅੰਦਰ ਲੋਕ ਨੁਮਾਇੰਦੇ ਦੀ ਚੋਣ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ 1975 ਦੀ ਘਟਨਾ ਰਾਹੀਂ ਯਾਦ ਕੀਤੀ ਜਾਂਦੀ ਹੈ। 1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਯੂ. ਪੀ. ਦੀ ਰਾਏਬਰੇਲੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਫਿਰ ਰਾਜਨਰਾਇਣ ਸਿੰਘ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦਿੱਤੀ। ਇਲਾਹਾਬਾਦ ਹਾਈਕੋਰਟ ਨੇ ਆਪਣੇ ਫ਼ੈਸਲੇ ਵਿੱਚ ਇੰਦਰਾ ਗਾਂਧੀ ਦੀ ਚੋਣ ਰੱਦ ਕਰ ਦਿੱਤੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News