ਅੰਮ੍ਰਿਤਪਾਲ ਦੀ ਮਾਤਾ ਨੇ ਹੈਰੀਟੇਜ ਸਟਰੀਟ ’ਤੇ ਲਾਇਆ ਪੱਕਾ ਮੋਰਚਾ, ਪੰਜਾਬ ਦੀ ਜੇਲ੍ਹ 'ਚ ਤਬਦੀਲ ਕਰਨ ਦੀ ਕੀਤੀ ਮੰਗ

Monday, Feb 26, 2024 - 09:49 AM (IST)

ਅੰਮ੍ਰਿਤਪਾਲ ਦੀ ਮਾਤਾ ਨੇ ਹੈਰੀਟੇਜ ਸਟਰੀਟ ’ਤੇ ਲਾਇਆ ਪੱਕਾ ਮੋਰਚਾ, ਪੰਜਾਬ ਦੀ ਜੇਲ੍ਹ 'ਚ ਤਬਦੀਲ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ (ਜ.ਬ.)-‘ਵਾਰਿਸ ਪੰਜਾਬ ਦੇ’ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਸਬੰਧੀ ਸਰਕਾਰ ਨਾਲ ਪਹਿਲੀ ਗੱਲਬਾਤ ਅਸਫ਼ਲ ਰਹਿਣ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਕੋਲ ਹੈਰੀਟੇਜ ਸਟਰੀਟ ’ਤੇ ਪੱਕਾ ਮੋਰਚਾ ਲਗਾ ਦਿੱਤਾ ਹੈ।

ਇਹ ਵੀ ਪੜ੍ਹੋ: ਇਮਾਰਤ ਵਿਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜ ਗਏ 15 ਲੋਕ

ਬੀਤੇ ਦਿਨੀਂ ਬਲਵਿੰਦਰ ਕੌਰ ਆਪਣੇ ਪੁੱਤਰ ਅੰਮ੍ਰਿਤਪਾਲ ਸਿੰਘ ਅਤੇ 9 ਸਾਥੀਆਂ ਨੂੰ ਪੰਜਾਬ ਲਿਆਉਣ ਦੀ ਮੰਗ ਨੂੰ ਲੈ ਕੇ ਗ੍ਰਹਿ ਸਕੱਤਰ ਨੂੰ ਮਿਲਣ ਗਈ ਸੀ, ਪਰ ਸਰਕਾਰ ਨਾਲ ਉਨ੍ਹਾਂ ਦੀ ਪਹਿਲੀ ਗੱਲਬਾਤ ਅਸਫ਼ਲ ਰਹੀ। ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਵਾਉਣ ਦੀ ਮੰਗ ਨੂੰ ਲੈ ਕੇ ਉਸ ਦੇ ਮਾਤਾ-ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਅਤੇ ਸਿੱਖ ਸੰਗਠਨਾਂ ਦੇ ਨੇਤਾਵਾਂ ਦੀ ਸ੍ਰੀ ਹਰਿਮੰਦਰ ਸਾਹਿਬ ਕੋਲ ਹੈਰੀਟੇਜ ਸਟਰੀਟ ’ਤੇ ਭੁੱਖ ਹੜਤਾਲ ਚੌਥੇ ਦਿਨ ਵਿਚ ਦਾਖ਼ਲ ਹੋ ਗਈ ਹੈ।

ਇਹ ਵੀ ਪੜ੍ਹੋ: Jaahnavi Kandula Death Case: ਦੋਸ਼ੀ ਪੁਲਸ ਮੁਲਾਜ਼ਮ 'ਤੇ ਨਹੀਂ ਚੱਲੇਗਾ ਮੁਕੱਦਮਾ, ਭਾਰਤ ਨੇ ਜਤਾਈ ਨਾਰਾਜ਼ਗੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 

 


author

cherry

Content Editor

Related News