ਅੰਮ੍ਰਿਤਪਾਲ ਸਿੰਘ ਨੇ ਸਮਰਥਕਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 'ਖਾਲਸਾ ਵਹੀਰ ਯਾਤਰਾ' ਦੀ ਕੀਤੀ ਸ਼ੁਰੂਆਤ

Wednesday, Nov 23, 2022 - 11:01 AM (IST)

ਅੰਮ੍ਰਿਤਪਾਲ ਸਿੰਘ ਨੇ ਸਮਰਥਕਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 'ਖਾਲਸਾ ਵਹੀਰ ਯਾਤਰਾ' ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ (ਸਾਗਰ)- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤਸਰ ਤੋਂ ਅੱਜ ਖਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਤੱਕ ਹੋਵੇਗੀ। ਵਹੀਰ ਯਾਤਰਾ ਦੇ 13 ਪੜ੍ਹਾਅ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਤੋਂ ਅ੍ਰੰਮਿਤਪਾਲ ਪਾਲ ਸਿੰਘ ਨੇ ਸਮਰਥਕਾਂ ਦੇ ਭਾਰੀ ਇਕੱਠ ਨਾਲ ਖਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ।

 

 

PunjabKesari

ਇਸ ਦੌਰਾਨ ਭਾਰੀ ਗਿਣਤੀ 'ਚ ਸਮਰਥਕਾਂ ਦਾ ਹਜੂਮ ਇਕੱਠਾ ਹੋਇਆ। 13 ਪੜ੍ਹਾਵਾਂ 'ਤੇ ਅੰਮ੍ਰਿਤ ਸੰਚਾਰ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਹੀਰ ਯਾਤਰਾ ਪਹੁੰਚੇਗੀ। ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਇਸ ਖਾਲਸਾ ਵਹੀਰ ਦੇ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਕੋਈ ਵੀ ਧਰਮ ਦਾ ਵਿਅਕਤੀ ਹੋਵੇ ਉਹ ਵੀ ਇਸ ਖਾਲਸਾ ਵਹੀਰ ਵਿਚ ਆਪਣੀ ਸ਼ਕਤੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਖਾਲਸਾ ਵਹੀਰ ਪੰਜਾਬ ਦੇ ਨਾਲ ਪੰਜਾਬ ਦੇ ਹੋਰ ਸੂਬਿਆਂ ਤੋਂ ਬਾਹਰ ਵੀ ਜਾ ਕੇ ਆਪਣਾ ਪ੍ਰਚਾਰ ਕਰੇਗੀ। ਸਰਕਾਰ ਅਤੇ ਪ੍ਰਸ਼ਾਸਨ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਾਣ-ਬੁੱਝ ਕੇ ਨੌਜਵਾਨਾਂ ਉੱਤੇ ਤਸ਼ੱਦਦ ਢਾਹੁਣ ਦੀ ਤਿਆਰੀ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਹਥਿਆਰ ਉਨ੍ਹਾਂ ਤੋਂ ਵਾਪਸ ਲੈ ਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਐੱਸ. ਜੀ. ਪੀ.ਸੀ. ਦਾ ਧੰਨਵਾਦ ਵੀ ਕੀਤਾ। 

PunjabKesari

ਇਥੇ ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਨੌਜਵਾਨਾਂ ਨੂੰ ਖੰਡੇ ਬਾਟੇ ਦੀ ਦਾਤ ਸ਼ਕਾਈ ਗਈ ਸੀ ਅਤੇ ਉਨ੍ਹਾਂ ਨੂੰ ਗੁਰੂ ਸਾਹਮਣੇ ਆਪਣਾ ਸਿਰ ਦੇਣ ਦੀ ਗੱਲ ਕੀਤੀ ਗਈ ਸੀ। ਉਹ ਇਕ ਵਾਰ ਫਿਰ ਤੋਂ ਹੋਣ ਪੁਰਾਤਨ ਢੰਗ ਦੇ ਨਾਲ ਖਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਵਹੀਰ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਕੇ ਸੰਪੰਨ ਹੋਵੇਗੀ ਅਤੇ ਅੰਮ੍ਰਿਤਪਾਲ ਸਿੰਘ ਦੇ ਕਹਿਣ ਦੇ ਮੁਤਾਬਕ ਪੰਜਾਬ ਦੇ ਬਾਕੀ ਹੋਰ ਸੂਬਿਆਂ ਵਿੱਚ ਵੀ ਇਹ ਵਹੀਰ ਸਿੱਖ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। 

PunjabKesari

ਇਹ ਵੀ ਪੜ੍ਹੋ : ਹੱਸਦਾ-ਵੱਸਦਾ ਉਜੜਿਆ ਪਰਿਵਾਰ, ਪਤਨੀ ਦੀ ਮੌਤ ਦੇ ਗਮ 'ਚ ਪਤੀ ਨੇ ਵੀ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News