ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਮਾਮਲੇ ''ਤੇ ਭਾਜਪਾ ਦਾ ਵੱਡਾ ਬਿਆਨ

Wednesday, Jul 03, 2024 - 06:48 PM (IST)

ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਮਾਮਲੇ ''ਤੇ ਭਾਜਪਾ ਦਾ ਵੱਡਾ ਬਿਆਨ

ਚੰਡੀਗੜ੍ਹ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਦਰਜ ਕਰਨ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਕਾਨੂੰਨ ਮੁਤਾਬਕ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਕਾਨੂੰਨ ਦੀ ਖ਼ਿਲਾਫਤ ਕਰਨ ਵਾਲੇ ਸ਼ਖ਼ਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੇ ਉਹ ਖਿਲਾਫ਼ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕ ਹੈ, ਜਿਹੜੇ ਲੋਕ ਗੰਭੀਰ ਕ੍ਰਾਈਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਜੇਲ੍ਹ 'ਚੋਂ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ। 

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ 'ਤੇ ਵੱਡੀ ਕਾਰਵਾਈ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸਪੀਕਰ ਓਮ ਬਿਰਲਾ ਨੇ ਅੰਮ੍ਰਿਤਪਾਲ ਸਿੰਘ ਨੂੰ ਮੈਂਬਰ ਪਾਰਲੀਮੈਂਟ ਦੇ ਅਹੁਦੇ 'ਤੇ ਸਹੁੰ ਚੁੱਕਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਬਕਾਇਦਾ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜ ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਹੁਣ ਲੋਕ ਸਭਾ ਦੀ ਕਾਰਵਾਈ ਵੀ ਸਮਾਪਤ ਹੋ ਚੁੱਕੀ ਹੈ, ਲਿਹਾਜ਼ਾ 5 ਜੁਲਾਈ ਨੂੰ ਚੈਂਬਰ ਵਿਚ ਬੁਲਾ ਕੇ ਅੰਮ੍ਰਿਤਪਾਲ ਨੂੰ ਸਹੁੰ ਚੁਕਾਈ ਜਾਵੇਗੀ। ਬਹਿਰਹਾਲ ਅੰਮ੍ਰਿਤਪਾਲ ਸਿੰਘ ਇਸ ਸਮੇਂ ਐੱਨ. ਐੱਸ. ਏ. ਦੇ ਤਹਿਤ ਅਸਾਮ ਦੀ ਡਿਗਰੂਗੜ੍ਹ ਜੇਲ੍ਹ ਵਿਚ ਬੰਦ ਹੈ।

ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਮਾਲ ਵਿਭਾਗ ਨੇ ਕੀਤਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News