ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

Friday, Jul 05, 2024 - 02:26 PM (IST)

ਨੈਸ਼ਨਲ ਡੈਸਕ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਦੇ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਨੇ ਐੱਮਪੀ ਦੇ ਵਜੋਂ ਹਲਫ਼ ਲਿਆ ਹੈ। ਅੱਜ ਸਵੇਰੇ ਉਹਨਾਂ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਸਿਰਫ਼ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲੈ ਕੇ ਆਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ਼ ਪਰਿਵਾਰ ਨੂੰ ਮਿਲ ਸਕਦੇ ਹਨ ਪਰ ਇਸ ਦੌਰਾਨ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ 'ਤੇ ਰੋਕ ਰਹੇਗੀ। ਇਨ੍ਹਾਂ 4 ਦਿਨਾਂ ਵਿਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਅਤੇ ਨਾ ਹੀ ਪੰਜਾਬ ਜਾ ਸਕੇਗਾ। 

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਦਰਅਸਲ ਪੰਜਾਬ ਪੁਲਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਵਾਲੇ ਦਿਨ ਪੰਜਾਬ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਦਿੱਲੀ ਇਕੱਠੇ ਹੋਣ ਦਾ ਖਦਸ਼ਾ ਹੈ, ਅਜਿਹੇ 'ਚ ਸੁਰੱਖਿਆ ਪੱਖੋਂ ਪੁਲਸ ਚੌਕੰਨੀ ਹੈ। ਇਸ ਮੌਕੇ ਕਿਸੇ ਤਰ੍ਹਾਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐੱਨ. ਐੱਸ. ਏ. ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦੀ ਮਗਰੋਂ ਪਹਿਲੀ ਵਾਰ ਪੈਰੋਲ ’ਤੇ ਜੇਲ੍ਹ ਵਿਚੋਂ ਬਾਹਰ ਆਏ ਹਨ। ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੀ ਜੇਲ੍ਹ ਵਿਚ ਨਜ਼ਰਬੰਦੀ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਸੀ। 

ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News