ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ

Friday, Mar 24, 2023 - 06:27 PM (IST)

ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਬਾਰੇ ਵਿਚ ਰੋਜ਼ਾਨਾ ਹੈਰਾਨ ਕਰਨ ਵਾਲੇ ਖ਼ੁਲਾਸੇ ਹੋ ਰਹੇ ਹਨ। ਪੁਲਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦੇ ਮੋਬਾਇਲ ਵਿਚੋਂ ਫਾਇਰਿੰਗ ਰੇਂਜ ਦਾ ਇਕ ਵੀਡੀਓ ਮਿਲਿਆ ਹੈ। ਇਸ ਵਿਚ ਸਾਬਕਾ ਫੌਜੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਥਿਆਰ ਚਲਾਉਣ ਦੀ ਟ੍ਰੇਨਿੰਗ ਦੇ ਰਹੇ ਹਨ। ਪੁਲਸ ਮੁਤਾਬਕ ਇਹ ਫਾਇਰਿੰਗ ਰੇਂਜ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿਚ ਬਣਾਈ ਗਈ ਸੀ। ਪੁਲਸ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇਸ ਵਿਚ ਦੇਖਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਨਾਲ ਰਹਿਣ ਵਾਲੇ ਫਾਇਰਿੰਗ ਦੀ ਟ੍ਰੇਨਿੰਗ ਲੈ ਰਹੇ ਹਨ। ਇਸ ਵੀਡੀਓ ਵਿਚ ਅੰਮ੍ਰਿਤਪਾਲ ਦੀ ਅਨੰਦਪੁਰ ਖਾਲਸਾ ਫੌਜ ਦਾ ਨਿਸ਼ਾਨ (ਲੋਗੋ) ਵੀ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖ਼ੁਲਾਸਾ, ਜਾਂਚ ਦੌਰਾਨ ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ

ਜਾਂਚ ਦਰਮਿਆਨ ਇਹ ਵੀ ਪਤਾ ਲਗਾ ਹੈ ਕਿ ਜਿਹੜੇ ਸਾਬਕਾ ਫੌਜੀ ਹਥਿਆਰਾਂ ਦੀ ਸਿਖਲਾਈ ਦੇ ਰਹੇ ਹਨ ਉਹ ਵਰਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਹਨ। ਵਰਿੰਦਰ 19 ਸਿੱਖ ਬਟਾਲੀਅਨ ਅਤੇ ਤਲਵਿੰਦਰ ਥਰਡ ਆਮਰਡ ਪੰਜਾਬ ਵਿਚੋਂ ਰਿਟਾਇਰ ਹੈ। ਪੁਲਸ ਨੇ ਦੱਸਿਆ ਕਿ ਦੋਵੇਂ ਹੀ ਆਰਮ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੁਲਸ ਜਾਂਚ ਮੁਤਾਬਕ ਅੰਮ੍ਰਿਤਪਾਲ ਨੇ ਪੰਜਾਬ ਆਉਂਦੇ ਹੀ ਅਜਿਹੇ ਵਿਵਾਦਤ ਸਾਬਕਾ ਫੌਜੀਆਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ ਸੀ, ਜਿਨ੍ਹਾਂ ਕੋਲ ਪਹਿਲਾਂ ਹੀ ਹਥਿਆਰਾਂ ਦੇ ਲਾਇਸੈਂਸ ਹਨ। ਇਸ ਨਾਲ ਟ੍ਰੇਨਿੰਗ ਦੇਣ ਵਿਚ ਆਸਾਨੀ ਹੋਵੇ। 

ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News