ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜੇ ਪੁਲਸ ਨੇ ਕੀਤਾ ਗ੍ਰਿਫ਼ਤਾਰ

03/18/2023 6:33:38 PM

ਜਲੰਧਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਗਿਆ ਅਤੇ ਲੰਮੀ ਮੁਸ਼ੱਕਤ ਤੋਂ ਬਾਅਦ ਨਕੋਦਰ ਨੇੜੇ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ’ਚ ਇੰਨੇ ਸਮੇਂ ਲਈ ਬੰਦ ਹੋਇਆ ਇੰਟਰਨੈੱਟ

ਇੰਟਰਨੈੱਟ ਤੇ ਐੱਸ. ਐੱਮ. ਐੱਸ. ਸੇਵਾਵਾਂ ਵੀ ਠੱਪ

ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ਭਰ ਵਿਚ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਹ ਸੇਵਾਵਾਂ ਕੱਲ੍ਹ ਮਤਲਬ ਐਤਵਾਰ 12 ਵਜੇ ਤਕ ਠੱਪ ਰਹਿਣਗੀਆਂ।

ਇਹ ਵੀ ਪੜ੍ਹੋ : ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News