ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ! ਚੁੱਕਣਗੇ ਸਹੁੰ
Monday, Jul 01, 2024 - 06:33 PM (IST)
ਚੰਡੀਗੜ੍ਹ/ਤਰਨਤਾਰਨ : ਖ਼ਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਕੇ ਸੰਸਦ ਪਹੁੰਚੇ ਅੰਮ੍ਰਿਤਪਾਲ ਸਿੰਘ ਬਤੌਰ ਐੱਮ. ਪੀ. ਜਲਦ ਹੀ ਸਹੁੰ ਚੁੱਕਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ 'ਤੇ ਬਾਹਰ ਲਿਆਂਦਾ ਜਾ ਸਕਦਾ ਹੈ ਜਿਸ ਦੌਰਾਨ ਉਹ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਬਾਗੀ ਧੜੇ ਨੇ ਕੀਤਾ ਵੱਡਾ ਧਮਾਕਾ, ਸੁਖਬੀਰ ਬਾਦਲ ਤੋਂ ਹੋਈਆਂ ਚਾਰ ਵੱਡੀਆਂ ਗ਼ਲਤੀਆਂ ਕਬੂਲੀਆਂ
ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਪੈਰੋਲ ਕਿੰਨੇ ਦਿਨ ਦੀ ਹੋਵੇਗੀ ਅਤੇ ਕਦੋਂ ਹੋਵੇਗੀ ਪਰ ਇਹ ਗੱਲ ਤਾਂ ਸਾਫ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਜੇਕਰ ਸਹੁੰ ਚੁੱਕਦੇ ਹਨ ਤਾਂ ਬਤੌਰ ਐਮ. ਪੀ. ਖ਼ਡੂਰ ਸਾਹਿਬ ਦੀ ਨੁਮਾਇੰਦਰੀ ਕਰ ਪਾਉਣਗੇ। ਇਸ ਵਿਚਾਲੇ ਇਹ ਵੀ ਚਰਚਾ ਚੱਲ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਸਹੁੰ ਚੁਕਾਈ ਜਾ ਸਕਦੀ ਹੈ ਪਰ ਦੇਸ਼ ਦੇ ਇਤਿਹਾਸ ਵਿਚ ਅਜੇ ਤਕ ਅਜਿਹਾ ਕਦੇ ਨਹੀਂ ਹੋਇਆ ਜਦੋਂ ਕਿਸੇ ਐੱਮ. ਪੀ. ਚੁਣੇ ਗਏ ਨੁਮਾਇੰਦੇ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਹੁੰ ਚੁਕਾਈ ਗਈ ਹੋਵੇ। ਹਾਲਾਂਕਿ ਇਕ ਵੈੱਬ ਪੋਰਟਲ ਉਪਰ ਖੁਦ ਨੂੰ ਅੰਮ੍ਰਿਤਪਾਲ ਸਿੰਘ ਦਾ ਵਕੀਲ ਦੱਸਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਫਿਲਹਾਲ ਅਜਿਹੀ ਕੋਈ ਵੀ ਖ਼ਬਰ ਨਹੀਂ ਹੈ। ਨਾ ਤਾਂ ਅੰਮ੍ਰਿਤਪਾਲ ਨੂੰ ਪੈਰੋਲ ਲਈ ਮਨਜ਼ੂਰੀ ਮਿਲੀ ਹੈ ਅਤੇ ਨਾ ਹੀ ਸਹੁੰ ਚੁੱਕਣ ਲਈ।
ਇਹ ਵੀ ਪੜ੍ਹੋ : ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ