ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇੰਨ੍ਹਾਂ ਸ਼ਰਤਾਂ ''ਤੇ ਮਿਲੀ ਪੈਰੋਲ

Thursday, Jul 04, 2024 - 08:01 PM (IST)

ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇੰਨ੍ਹਾਂ ਸ਼ਰਤਾਂ ''ਤੇ ਮਿਲੀ ਪੈਰੋਲ

ਚੰਡੀਗੜ੍ਹ/ਖਡੂਰ ਸਾਹਿਬ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਬਤੌਰ ਸੰਸਦ ਮੈਂਬਰ ਹਲਫ਼ ਲਵੇਗਾ। ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ 'ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ਜੋ 5 ਜੁਲਾਈ ਤੋਂ ਸ਼ੁਰੂ ਹੋਵੇਗੀ। ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਿੰਡਾਂ ਤੱਕ ਪਹੁੰਚਿਆ ਜਿਸਮਫਰੋਸ਼ੀ ਦਾ ਕਾਲਾ ਧੰਦਾ, ਨੌਜਵਾਨਾਂ ਨੂੰ ਕੁੜੀ ਦੀ ਤਸਵੀਰ ਭੇਜ ਕੀਤੀ ਜਾਂਦੀ ਸੈਟਿੰਗ

ਅੰਮ੍ਰਿਤਪਾਲ ਨੂੰ 5 ਜੁਲਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਜਾਵੇਗਾ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਜਾਵੇਗਾ।  ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ ਪਰਿਵਾਰ ਨੂੰ ਮਿਲ ਸਕਣਗੇ ਪਰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ 'ਤੇ ਰੋਕ ਰਹੇਗੀ। ਇਨ੍ਹਾਂ 4 ਦਿਨਾਂ ਵਿਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਅਤੇ ਨਾ ਹੀ ਪੰਜਾਬ ਜਾ ਸਕੇਗਾ। ਦਰਅਸਲ ਪੰਜਾਬ ਪੁਲਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਵਾਲੇ ਦਿਨ ਪੰਜਾਬ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਦਿੱਲੀ ਇਕੱਠੇ ਹੋਣ ਦਾ ਖਦਸ਼ਾ ਹੈ, ਅਜਿਹੇ 'ਚ ਸੁਰੱਖਿਆ ਪੱਖੋਂ ਪੁਲਸ ਚੌਕੰਨੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐੱਨ. ਐੱਸ. ਏ. ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦੀ ਮਗਰੋਂ ਪਹਿਲੀ ਵਾਰ ਪੈਰੋਲ ’ਤੇ ਜੇਲ੍ਹ ਵਿਚੋਂ ਬਾਹਰ ਆ ਰਿਹਾ ਹੈ।ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੀ ਜੇਲ੍ਹ ਵਿਚ ਨਜ਼ਰਬੰਦੀ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਸੀ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੰਜਾਬ ਪੁਲਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News