ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

Monday, Mar 20, 2023 - 04:53 PM (IST)

ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਚੰਡੀਗੜ੍ਹ/ਜਲੰਧਰ (ਭਾਸ਼ਾ) : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਜਲੰਧਰ 'ਚ ਆਤਮ-ਸਮਰਪਣ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦੋਂ ਕਿ ਅੰਮ੍ਰਿਤਪਾਲ ਦੀ ਭਾਲ ਅਜੇ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਪੁਲਸ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 'ਅੰਮ੍ਰਿਤਪਾਲ' ਦੀ ਗ੍ਰਿਫ਼ਤਾਰੀ 'ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਰਾਜਾ ਵੜਿੰਗ ਬੋਲੇ-ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ'

ਜਲੰਧਰ ਦੇ ਐੱਸ. ਐੱਸ. ਪੀ. (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ 'ਚ ਇਕ ਗੁਰਦੁਆਰਾ ਸਾਹਿਬ ਨੇੜੇ ਆਤਮ-ਸਮਰਪਣ ਕਰ ਦਿੱਤਾ। ਐੱਸ. ਐੱਸ. ਪੀ. ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਭਾਲ ਅਜੇ ਜਾਰੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਮਗਰੋਂ ਹੁਣ ਨਸ਼ਾ-ਮੁਕਤੀ ਯਾਤਰਾ ਵੀ ਮੁਲਤਵੀ

ਉਨ੍ਹਾਂ ਨੇ ਦੱਸਿਆ ਕਿ ਸੂਬਾ ਪੁਲਸ ਹੁਣ ਤੱਕ ਅੰਮ੍ਰਿਤਪਾਲ ਦੇ 112 ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਅੰਮ੍ਰਿਤਪਾਲ ਦੀ ਭਾਲ 'ਚ ਐਤਵਾਰ ਨੂੰ ਪੁਲਸ ਨੇ ਫਲੈਗ ਮਾਰਚ ਵੀ ਕੱਢਿਆ ਅਤੇ ਪੂਰੇ ਸੂਬੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News