ਅੰਮ੍ਰਿਤਪਾਲ VC ਰਾਹੀਂ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ, 2 ਮਈ ਨੂੰ ਹੋਵੇਗੀ ਅਗਲੀ ਸੁਣਵਾਈ
Thursday, Apr 30, 2026 - 01:34 PM (IST)
ਅੰਮ੍ਰਿਤਸਰ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ ਅਦਾਲਤ ਵਿਖੇ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਪੁਲੀਸ ਵੱਲੋਂ ਅਜਨਾਲਾ ਪੁਲਸ ਥਾਣਾ ਹਿੰਸਾ ਮਾਮਲੇ 'ਚ ਉਸ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਤੇ ਕਾਰਵਾਈ ਕਰਦੇ ਹੋਏ ਅਦਾਲਤ ਵੱਲੋਂ ਇਹ ਮਾਮਲਾ ਹੁਣ ਸੈਸ਼ਨ ਅਦਾਲਤ ਅੰਮ੍ਰਿਤਸਰ ਵਿੱਚ ਵਿਚਾਰਿਆ ਜਾਵੇਗਾ। ਜਿਸ ਤਹਿਤ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਸਮਾਪਤ ਹੋ ਗਈ ਸੀ, ਜਿਸ ਤੋਂ ਬਾਅਦ 23 ਅਪ੍ਰੈਲ ਨੂੰ ਪੁਲਿਸ ਨੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ਚ ਕਾਰਵਾਈ ਕੀਤੀ। ਉਨ੍ਹਾਂ ਨੂੰ 23 ਅਪ੍ਰੈਲ ਨੂੰ ਵੀਸੀ ਜ਼ਰੀਏ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਉਨ੍ਹਾਂ ਦਾ ਦੋ ਦਿਨਾਂ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਕੀ ਹੈ ਅਜਨਾਲਾ ਮਾਮਲਾ?
ਇਹ ਮਾਮਲਾ ਫਰਵਰੀ 2023 ਦਾ ਹੈ, ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਥਾਣੇ 'ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਬੈਰੀਕੇਡ ਤੋੜੇ ਗਏ ਅਤੇ ਪੁਲਸ ਨਾਲ ਝੜਪ ਹੋਈ ਸੀ। ਇਸ ਸਬੰਧੀ ਦਰਜ ਐਫਆਈਆਰ ਨੰਬਰ 39 'ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਅਨੁਸਾਰ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ। ਉਸ 'ਤੇ ਕਤਲ ਦੀ ਕੋਸ਼ਿਸ਼ (ਧਾਰਾ 307), ਸਰਕਾਰੀ ਕਰਮਚਾਰੀਆਂ 'ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਕਰਨ ਵਰਗੇ ਗੰਭੀਰ ਇਲਜ਼ਾਮ ਲਗਾਏ ਗਏ ਹਨ, ਅਦਾਲਤ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਕਰੇਗੀ।
ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
