ਹੁਸ਼ਿਆਰਪੁਰ ਦੇ ਪਿੰਡ ''ਚ ਪਪਲਪ੍ਰੀਤ ਨਾਲ ਨਜ਼ਰ ਆਇਆ ਅੰਮ੍ਰਿਤਪਾਲ, CCTV ਫੁਟੇਜ ਆਈ ਸਾਹਮਣੇ

Sunday, Apr 02, 2023 - 06:26 PM (IST)

ਹੁਸ਼ਿਆਰਪੁਰ (ਰਾਕੇਸ਼)- ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ 15ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ ਪਰ ਹੁਣ ਇਸ ਦੀਆਂ ਹੁਸ਼ਿਆਰਪੁਰ ਨਾਲ ਵੀ ਤਾਰਾਂ ਜੁੜਦੀਆਂ ਵਿਖਾਈ ਦੇਣ ਲੱਗੀਆਂ ਹਨ। ਹੁਸ਼ਿਆਰਪੁਰ ਦੇ ਪਿੰਡ ਮਰਨਾਈਆਂ ’ਚ ਪੁਲਸ ਵੱਲੋਂ ਲਗਾਤਾਰ ਚੌਥੇ ਦਿਨ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ਨੀਵਾਰ ਨੇੜਲੇ ਪਿੰਡ ਮਰਨਾਈਆਂ ਵਿਚੋਂ ਕੁਝ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਉਣ ਲੱਗੀਆਂ ਹਨ। ਜਿੱਥੇ 28 ਮਾਰਚ ਨੂੰ ਦੇਰ ਰਾਤ ਇਕ ਇਨੋਵਾ ਕਾਰ ਆਕੇ ਰੁਕੀ ਸੀ। ਇਸ ਗੱਲ ਦਾ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਸੀ ਕਿ ਉਸ ਕਾਰ ਵਿਚ ਅੰਮ੍ਰਿਤਪਾਲ ਅਤੇ ਉਸ ਦਾ ਸਾਥੀ ਪਪਲਪ੍ਰੀਤ ਸਨ। ਪੁਲਸ ਨੇ ਇਲਾਕੇ ਦੀ ਕਾਫ਼ੀ ਤਲਾਸ਼ੀ ਲਈ ਪਰ ਉਸ ਨੂੰ ਸਫ਼ਲਤਾ ਨਹੀਂ ਮਿਲੀ। ਜਦਕਿ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਉਣ ’ਤੇ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਬੀਤੇ ਦਿਨੀਂ ਲੁਧਿਆਣਾ ਤੋਂ ਗੱਡੀ ਦੇ ਡਰਾਈਵਰ ਜੋਗਾ ਸਿੰਘ ਨੂੰ ਲੁਧਿਆਣਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ :ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ 'ਚ ਬਦਲਾਅ, ਜਲੰਧਰ ਦੇ DCP ਰਹੇ ਰਾਜਿੰਦਰ ਸਿੰਘ ਨੇ ਜੁਆਇਨ ਕੀਤੀ ਭਾਜਪਾ

PunjabKesari

ਸ਼ਨੀਵਾਰ ਨਵੀਂ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਹੋ ਗਿਆ। ਇਸ ਵਿਚ ਦੋ ਨੌਜਵਾਨ ਵਿਖਾਈ ਦੇ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਹੋ ਸਕਦੇ ਹਨ। ਇਹ ਸੀ. ਸੀ. ਟੀ. ਵੀ. ਫੁਟੇਜ ਮਰਨਾਈਆਂ ਤੋਂ ਮਹਿਜ਼ 1.5 ਕਿਲੋਮੀਟਰ ਦੂਰ ਡੇਰਾ ਤਪੋਵਨ ਦੀ ਦੱਸੀ ਜਾ ਰਹੀ ਹੈ, ਜੋਕਿ ਪਿੰਡ ਤਨੁਲੀ ਵਿਚ ਸਥਿਤ ਹੈ। ਜੋ ਇਹ ਤਸਵੀਰਾਂ ਵਾਇਰਲ ਹੋਈਆਂ ਹਨ, ਇਨ੍ਹਾਂ ’ਚ ਇਕ ਨੌਜਵਾਨ ਆਉਂਦਾ ਵਿਖਾਈ ਦੇ ਰਿਹਾ ਹੈ ਅਤੇ ਇਕ ਨੌਜਵਾਨ ਬਾਅਦ ਵਿਚ ਸੜਕ ਵੱਲੋਂ ਆਉਂਦਾ ਵਿਖਾਈ ਦਿੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਇਦ ਉਹ ਨੌਜਵਾਨ ਅੰਮ੍ਰਿਤਪਾਲ ਸੀ ਅਤੇ ਜੋ ਨੌਜਵਾਨ ਅੰਦਰ ਘੁੰਮਦਾ ਵਿਖਾਈ ਉਹ ਪਪਲਪ੍ਰੀਤ ਸੀ। ਇਹ ਸੀ. ਸੀ. ਟੀ. ਵੀ. ਫੁਟੇਜ 29 ਮਾਰਚ ਦੀ ਦੱਸੀ ਜਾ ਰਹੀ ਹੈ।

ਹੈਰਾਨੀ ਦੀ ਗੱਲ ਹੈ ਕਿ 28 ਮਾਰਚ ਦੀ ਰਾਤ ਤੋਂ ਹੀ 4 ਜ਼ਿਲ੍ਹਿਆਂ ਦੀ ਪੁਲਸ ਵੱਲੋਂ ਪਿੰਡ ਮਰਨਾਈਆਂ ਨੂੰ ਘੇਰਾ ਪਾ ਲਿਆ ਗਿਆ ਸੀ ਅਤੇ ਹਰ ਛੋਟੀ-ਮੋਟੀ ਚੀਜ਼ ਦੀ ਜਾਂਚ ਕੀਤੀ ਜਾ ਰਹੀ ਸੀ। ਅਜਿਹੇ ’ਚ ਦੋਵੇਂ ਇਸ ਜਗ੍ਹਾ ਤੋਂ ਕਿਵੇਂ ਫਰਾਰ ਹੋ ਗਏ। ਕਿਉਂਕਿ ਸੀਨੀਅਰ ਪੁਲਸ ਅਧਿਕਾਰੀ ਵੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਅਤੇ ਇਥੇ ਪੁਲਸ ਦੀਆਂ ਏਜੰਸੀਆਂ ਕੰਮ ਕਰ ਰਹੀਆਂ ਸਨ। ਅਜਿਹੇ ਵਿਚ ਉਹ ਇਥੋਂ ਕਿਧਰ ਫਰਾਰ ਹੋ ਗਿਆ। ਇਹ ਸੋਚਣ ਵਾਲੀ ਗੱਲ ਹੈ। ਹੁਣ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਉਂਕਿ ਇਥੋਂ ਚਲੇ ਜਾਣ ਤੋਂ ਬਾਅਦ ਹੀ ਅੰਮ੍ਰਿਤਪਾਲ ਦੀ ਵੀਡੀਓ ਵਾਇਰਲ ਹੋਈ ਸੀ।

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News