ਅੰਮ੍ਰਿਤਸਰ ''ਚ ਕੋਰੋਨਾ ਦੇ 2 ਹੋਰ ਨਵੇਂ ਮਾਮਲੇ ਆਏ ਸਾਹਮਣੇ

06/01/2020 6:56:32 PM

ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਜ਼ਿਲ੍ਹਾ ਅੰਮ੍ਰਿਤਸਰ 'ਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇਕ ਮਰੀਜ਼ ਰਾਜਾਸਾਂਸੀ ਅਤੇ ਦੂਜਾ ਮਰੀਜ਼ ਗਿਲਵਾਲੀ ਗੇਟ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਹਾਂ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਜ਼ਿਲ੍ਹੇ 'ਚ ਹੁਣ ਮਰੀਜ਼ਾਂ ਦੀ ਗਿਣਤੀ ਕੁੱਲ 401 ਹੋ ਗਈ ਹੈ, ਜਿਨ੍ਹਾਂ 'ਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Deepak Kumar

This news is Content Editor Deepak Kumar