ਵੱਡੀ ਖ਼ਬਰ: ਅੰਮ੍ਰਿਤਸਰ ''ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਦੋ ਹੈਂਡ ਗ੍ਰਨੇਡਾਂ ਸਣੇ ਇਕ ਨੌਜਵਾਨ ਗ੍ਰਿਫ਼ਤਾਰ

Wednesday, Nov 24, 2021 - 05:22 PM (IST)

ਵੱਡੀ ਖ਼ਬਰ: ਅੰਮ੍ਰਿਤਸਰ ''ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਦੋ ਹੈਂਡ ਗ੍ਰਨੇਡਾਂ ਸਣੇ ਇਕ ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ (ਜੋਸਨ) - ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਹੱਥ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ, ਜਦੋਂ ਉਨ੍ਹਾਂ ਨੇ ਤਰਨਤਾਰਨ ਦੇ ਰਹਿਣ ਵਾਲੇ ਰਣਜੀਤ ਸਿੰਘ ਨਾਮੀ ਇਕ ਵਿਅਕਤੀ ਨੂੰ ਦੋ ਪਿਸਤੌਲਾਂ ਅਤੇ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਕਾਬੂ ਕੀਤੇ ਮੁਲਜ਼ਮ ਰਣਜੀਤ ਸਿੰਘ ਨੂੰ ਪਹਿਲਾਂ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’

ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਕੋਲ ਦੋ ਹੈਂਡ ਗ੍ਰਨੇਡ ਵੀ ਹਨ। ਪੁਲਸ ਨੇ ਉਨ੍ਹਾਂ ਨੂੰ ਮੁਲਜ਼ਮ ਦੀ ਮੌਜੂਦਗੀ ’ਚ ਬਰਾਮਦ ਕਰ ਲਿਆ ਗਿਆ, ਜਿਸ ਤੋਂ ਬਾਅਦ ਉਸ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕਰ ਲਏ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼


author

rajwinder kaur

Content Editor

Related News