ਅੰਮ੍ਰਿਤਸਰ : ਖਤਰਨਾਕ ਹਥਿਆਰਾਂ ਨਾਲ 5 ਮੁਲਜ਼ਮ ਤੇ ਨਾਬਾਲਗ ਕਾਬੂ
Friday, Mar 06, 2026 - 02:52 PM (IST)
ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 5 ਮੁਲਜ਼ਮਾਂ ਅਤੇ 1 ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ 5 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ ਗਲਾਕ 9mm, PX5 .30 ਬੋਰ, ਟੌਰਸ 9mm, ਪਾਕਿਸਤਾਨ ਵਿੱਚ ਬਣਿਆ ਗ੍ਰੇਟਾ 9mm ਅਤੇ ਇੱਕ ਹੋਰ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰਾਂ ਦੇ ਨਾਲ-ਨਾਲ 34 ਜ਼ਿੰਦਾ ਕਾਰਤੂਸ ਅਤੇ ਇੱਕ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵਿਧਾਨ ਸਭਾ ਘਿਰਾਓ ਦੌਰਾਨ ਰਾਜਾ ਵੜਿੰਗ ਦਾ ਬਿਆਨ, 'ਗ੍ਰਿਫਤਾਰੀਆਂ ਇੰਨੀਆਂ ਹੋਣ ਕਿ ਥਾਣੇ ਭਰ ਜਾਣ'
ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਮੰਗਵਾਉਣ ਲਈ ਤਾਲਮੇਲ ਕਰਦੇ ਸਨ ਅਤੇ ਬਾਅਦ ਵਿੱਚ ਇਨ੍ਹਾਂ ਹਥਿਆਰਾਂ ਨੂੰ ਵੱਖ-ਵੱਖ ਇਲਾਕਿਆਂ ਵਿੱਚ ਵੰਡਣ ਦੀ ਜ਼ਿੰਮੇਵਾਰੀ ਨਿਭਾਉਂਦੇ ਸਨ। ਪੁਲਸ ਦੀ ਅਗਲੇਰੀ ਜਾਂਚ ਜਾਰੀ ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. (FIR) ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
