ਕੋਰੋਨਾ ਦਾ ਗੜ੍ਹ ਬਣਿਆ ਅੰਮ੍ਰਿਤਸਰ, 6 ਨਵੇਂ ਮਾਮਲਿਆਂ ਦੀ ਪੁਸ਼ਟੀ
Thursday, May 28, 2020 - 04:03 PM (IST)
ਅੰਮ੍ਰਿਤਸਰ (ਦਲਜੀਤ) : ਪੰਜਾਬ 'ਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਅੰਮ੍ਰਿਤਸਰ 'ਚ ਸਾਹਮਣੇ ਆਏ ਹਨ, ਜਿਥੇ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਮਾਈਕਰੋਬਾਇਓਲੋਜੀ ਲੈਬ ਟੀਮਾਂ ਵਲੋਂ 130 ਸੈਪਲਾਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ 'ਚ 6 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਥੇ ਦੱਸ ਦਈਏ ਕਿ ਅੰਮ੍ਰਿਤਸਰ 'ਚ ਹੁਣ ਮਰੀਜ਼ਾਂ ਦਾ ਆਂਕੜਾ 361 ਹੋ ਚੁੱਕਾ ਹੈ, ਜਿਨ੍ਹਾਂ 'ਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ' ਦਾ ਕਹਿਰ, ਅੰਮ੍ਰਿਤਸਰ 'ਚ ਹੋਈ ਇਕ ਹੋਰ ਮੌਤ
ਬੁੱਧਵਾਰ ਸਾਹਮਣੇ ਆਏ 18 ਨਵੇਂ ਪਾਜ਼ੇਟਿਵ ਕੇਸ
ਬੁੱਧਵਾਰ ਕੋਰੋਨਾ ਬਲਾਸਟ ਹੁੰਦੇ ਹੀ 18 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ 'ਚ 12 ਪਹਿਲਾਂ ਤੋਂ ਪਾਜ਼ੇਟਿਵ ਚੱਲ ਰਹੇ ਮਰੀਜ਼ਾਂ ਦੇ ਸੰਪਰਕ ਵਾਲੇ ਹਨ, ਜਦਕਿ 2 ਵੱਖ-ਵੱਖ ਆਬਾਦੀਆਂ ਤੋਂ ਆਏ ਹਨ। ਇਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਇਸੇ ਤਰ੍ਹਾਂ ਨਾਲ 3 ਉਹ ਲੋਕ ਹਨ, ਜੋ ਸੋਮਵਾਰ ਨੂੰ ਫਲਾਈਟ ਦੇ ਜਰੀਏ ਵਿਦੇਸ਼ਾਂ ਤੋਂ ਆਏ ਸਨ। ਫਿਲਹਾਲ ਹੁਣ ਕੁਲ ਪਾਜ਼ੇਟਿਵ ਮਰੀਜ਼ 355 ਹੋ ਗਏ ਹਨ। ਇਨ੍ਹਾਂ 'ਚੋਂ ਠੀਕ ਹੋ ਕੇ 301 ਘਰ ਜਾ ਚੁਕੇ ਹਨ, ਜਦਕਿ 48 ਹਸਪਤਾਲਾਂ 'ਚ ਦਾਖਲ ਹਨ, 7 ਲੋਕਾਂ ਦੀ ਮੌਤ ਹੋ ਚੁਕੀ ਹੈ। ਦੱਸਣਯੋਗ ਹੈ ਕਿ ਪੰਜਾਬ ਭਰ 'ਚ ਕੋਰੋਨਾ ਵਾਇਸ ਦੇ 2139 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 1918 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ 'ਚ ਪਰਤ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ 'ਚ ਪਰਤ ਰਹੇ ਲੋਕਾਂ ਨੂੰ ਫਿਲਹਾਲ ਕੁਝ ਦਿਨ ਘਰ 'ਚ ਹੀ ਕੁਆਰੰਟਾਈਨ ਰਹਿਣ ਲਈ ਆਖਿਆ ਜਾ ਰਿਹਾ ਹੈ।