ਅੰਮ੍ਰਿਤਸਰ ''ਚ ਕੋਰੋਨਾ ਦਾ ਬਲਾਸਟ, 8 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ

Thursday, May 07, 2020 - 08:04 PM (IST)

ਅੰਮ੍ਰਿਤਸਰ ''ਚ ਕੋਰੋਨਾ ਦਾ ਬਲਾਸਟ, 8 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ

ਅੰਮ੍ਰਿਤਸਰ,(ਦਲਜੀਤ): ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਹੀ ਪੰਜਾਬ ਦੇ ਅੰਮ੍ਰਿਤਸਰ 'ਚ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਵੱਧ ਰਹੇ ਹਨ। ਸ਼ਹਿਰ 'ਚ ਦੇਰ ਸ਼ਾਮ 8 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਸ਼ਹਿਰ 'ਚ ਕੋਰੋਨਾ ਦੀ ਦਹਿਸ਼ਤ ਹੋਰ ਵਧ ਗਈ ਹੈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ 'ਚ ਮਰੀਜ਼ਾਂ ਦੀ ਗਿਣਤੀ ਵੱਧ ਕੇ 304 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਅੰਮ੍ਰਿਤਸਰ 'ਚ 26 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ। ਜ਼ਿਲੇ 'ਚ ਦਿਨ ਪ੍ਰਤੀ ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਜਿੱਥੇ ਸਰਕਾਰ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ, ਉਥੇ ਹੀ ਜ਼ਿਲੇ ਦੇ ਲੋਕਾਂ 'ਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਆਲਮ ਇਹ ਹੈ ਕਿ ਅੰਮ੍ਰਿਤਸਰ 'ਚ ਸੂਬੇ ਭਰ 'ਚੋਂ ਸਭ ਤੋਂ ਵਧੇਰੇ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ।


author

Deepak Kumar

Content Editor

Related News