ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

Sunday, Feb 23, 2020 - 03:46 PM (IST)

ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਅੰਮ੍ਰਿਤਸਰ (ਗੁਰਪ੍ਰੀਤ) : ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਦਿੱਲੀ ਜਿੱਤਣ ਤੋਂ ਬਾਅਦ ਪੰਜਾਬ ਵੱਲ ਰੁਖ ਕਰ ਲਿਆ ਹੈ। ਇਸ ਦੇ ਚੱਲਦਿਆ ਅੱਜ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਪ੍ਰੈੱਸ ਕਾਨਫਰੰਸ ਕਰਦਿਆ ਪਾਰਟੀ ਨਾਲ ਜੁੜਨ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ। ਇਸ ਨੰਬਰ 'ਤੇ ਜੋ ਵੀ ਵਿਅਕਤੀ ਮਿਸ ਕਾਲ ਕਰੇਗਾ ਉਸ ਪਾਰਟੀ ਵਲੋਂ ਮੈਂਬਰ ਚੁਣ ਲਿਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆ 'ਆਪ' ਨੇਤਾ ਅਸ਼ੋਕ ਤਲਵਾਰ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਇਹ ਹੈਲਪ-ਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਜਿੱਤਣ ਤੋਂ ਬਾਅਦ ਇਕ ਵਾਰ ਫਿਰ ਪੰਜਾਬ 'ਚ ਪਾਰਟੀ ਦਾ ਵਜੂਦ ਬਣਦਾ ਦਿਖਾਈ ਦੇ ਰਿਹਾ ਹੈ, ਜੋ ਕਿ ਆਪਣੇ ਆਪ 'ਚ ਇਕ ਬਹੁਤ ਵੱਡੀ ਪ੍ਰਾਪਤੀ ਮੰਨੀ ਜਾ ਸਕਦੀ ਹੈ।  


author

Baljeet Kaur

Content Editor

Related News