ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਮਾਂ-ਧੀ ਦੀ ਮੌਤ

Monday, Oct 12, 2020 - 10:06 AM (IST)

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਮਾਂ-ਧੀ ਦੀ ਮੌਤ

ਅੰਮ੍ਰਿਤਸਰ (ਇੰਦਰਜੀਤ) : ਅੰਮ੍ਰਿਤਸਰ ਦੇ ਮਜੀਠਾ ਬਾਈਪਾਸ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਮਾਂ-ਧੀ ਦੀ ਮੌਤ ਹੋ ਗਈ, ਜਦੋਂਕਿ ਮੋਟਰਸਾਈਕਲ ਚਲਾਉਣ ਵਾਲਾ ਸੁਰਜੀਤ ਸਿੰਘ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤਾਂ ਦੀ ਪਛਾਣ ਮਨਜੀਤ ਕੌਰ ਅਤੇ ਅਨੁਰੀਤ ਕੌਰ ਵਜੋਂ ਹੋਈ। ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਲਈ ਜ਼ਿੰਮੇਵਾਰ ਟਰੱਕ ਚਾਲਕ ਥਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਹੈਵਾਨੀਅਤ : 5 ਸਾਲਾ ਪੁੱਤ ਨੂੰ ਬੰਧਕ ਬਣਾ ਕੇ ਜਨਾਨੀ ਨਾਲ ਕੀਤਾ ਗੈਂਗਰੇਪ, ਦੋਵਾਂ ਨੂੰ ਬੰਨ੍ਹ ਕੇ ਨਦੀ 'ਚ ਸੁੱਟਿਆ

ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਨਾਂ ਦਾ ਵਿਅਕਤੀ ਆਪਣੀ ਪਤਨੀ ਅਤੇ ਧੀ ਨਾਲ ਮੋਟਰਸਾਈਕਲ 'ਤੇ ਆ ਰਿਹਾ ਸੀ ਕਿ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਮੋਟਰਸਾਈਕਲ ਨੂੰ ਲਪੇਟ 'ਚ ਲੈ ਲਿਆ, ਜਿਸ ਵਿਚ ਸੁਰਜੀਤ ਸਿੰਘ ਦੀ ਧੀ ਅਤੇ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ 'ਚ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਘਟਨਾ ਸਥਾਨ 'ਤੇ ਪੁੱਜੇ ਹੋਏ ਲੋਕਾਂ ਨੂੰ ਏ. ਸੀ. ਪੀ. ਸਰਵਜੀਤ ਸਿੰਘ ਬਾਜਵਾ ਨੇ ਸ਼ਾਂਤ ਕੀਤਾ। ਜ਼ਖ਼ਮੀ ਸੁਰਜੀਤ ਸਿੰਘ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਉਸਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਪੈਟਰੋਲ ਪੰਪ ਮਾਲਕ ਦੇ ਪੁੱਤ ਦਾ ਗੋਲੀ ਮਾਰ ਕੇ ਕਤਲ


author

Baljeet Kaur

Content Editor

Related News