ਦੋ ਕਾਰਾਂ ਦੀ ਭਿਆਨਕ ਟੱਕਰ, 1 ਦੀ ਮੌਤ
Wednesday, Jan 23, 2019 - 01:40 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੀ ਕਾਤ ਹਰਬੰਸ ਸਿੰਘ ਕਾਰ 'ਚ ਸਵਾਰ ਹੋ ਕੇ ਕੰਮ ਤੋਂ ਘਰ ਜਾ ਰਿਹਾ ਸੀ ਕਿ ਜਦੋਂ ਉਹ ਕਲੋਨੀ 'ਚ ਦਾਖਲ ਹੋਇਆ ਤਾਂ ਪਿਛੇ ਆ ਰਹੀ ਇਕ ਤੇਜ਼ ਰਫਤਾਰ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਹਰਬੰਸ ਦੀ ਮੌਤ ਹੋ ਗਈ। ਜਦਕਿ ਇਨੋਵਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਟੱਕਰ ਇੰਨੀਂ ਭਿਆਨਕ ਸੀ ਕਿ ਕਾਰ ਦੇ ਦੋ ਹਿੱਸੇ ਹੋ ਗਏ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਇਨੋਵਾ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।