ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)

Tuesday, Dec 14, 2021 - 05:42 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ’ਚ ਬੀਤੇ ਕੁਝ ਦਿਨਾਂ ਤੋਂ ਸ਼ਰੇਆਮ ਲੋਕਾਂ ਵਲੋਂ ਕਤਲ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅੰਮ੍ਰਿਤਸਰ ’ਚ ਅੱਜ ਦੁਖ਼ਦਾਈ ਮਾਮਲਾ ਉਸ ਸਮੇਂ ਸਾਹਮਣੇ ਆਇਆ, ਜਦੋਂ ਚਾਰ ਵਿਅਕਤੀਆਂ ਨੇ ਇਕੱਠੇ ਮਿਲ ਕੇ ਇਕ ਵਿਅਕਤੀ ਨੂੰ ਤੇਜ਼ਾਬ ਪਿਲਾ ਕੇ ਉਸ ਦਾ ਕਤਲ ਕਰ ਦਿੱਤਾ। ਕਤਲ ਦੀ ਇਸ ਵਾਰਦਾਤ ਦੇ ਮੌਕੇ ਮ੍ਰਿਤਕ ਦੀ ਪਤਨੀ ਅਤੇ ਬੱਚੇ ਵੀ ਮੌਜੂਦ ਸਨ, ਜਿਨ੍ਹਾਂ ਨੂੰ ਮੁਲਜ਼ਮਾਂ ਨੇ ਬੰਧਕ ਬਣਾ ਕੇ ਰੱਖਿਆ ਹੋਇਆ ਸੀ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

PunjabKesari

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਸੁਨਿਆਰੇ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਬੰਧਕ ਬਣਾ ਕੇ ਰੱਖਿਆ ਹੋਇਆ ਸੀ। ਉਸ ਦਾ ਸੁਨਿਆਰੇ ਨਾਲ ਪੈਸੇ ਦਾ ਲੈਣ ਦੇਣ ਚੱਲ ਰਿਹਾ ਸੀ। ਉਸ ਦੇ ਭਰਾ ਨੇ ਸੁਨਿਆਰੇ ਨੂੰ ਸਾਰੇ ਪੈਸੇ ਵੀ ਦੇ ਦਿੱਤੇ, ਜਿਸ ਦੇ ਬਾਵਜੂਦ ਉਹ ਉਸ ’ਤੇ ਅਤਿਆਚਾਰ ਕਰਦਾ ਅਤੇ ਉਸ ਨੂੰ ਭੁੱਖੇ ਰੱਖਦਾ ਸੀ। ਉਸ ਤੋਂ ਜ਼ਬਰਦਸਤੀ ਕੰਮ ਕਰਵਾਉਂਦੇ ਰਹੇ। ਮ੍ਰਿਤਕ ਨੇ ਜਦੋਂ ਕੰਮ ਛੱਡਣ ਦਾ ਕਿਹਾ ਤਾਂ ਸੁਨਿਆਰੇ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਉਸ ਨੂੰ ਤੇਜ਼ਾਬ ਪਿਲਾ ਦਿੱਤੀ। ਤੇਜ਼ਾਬ ਕਾਰਨ ਉਸ ਦਾ ਸਰੀਰ ਅੰਦਰੋ ਸੜ ਗਿਆ ਅਤੇ ਉਸ ਦੀ ਤੜਫਦੇ ਹੋਏ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

PunjabKesari

ਇਸ ਘਟਨਾ ਦਾ ਪਤਾ ਲੱਗਣ ’ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਪਤਨੀ ਨੇ ਦੱਸਿਆ ਕਿ ਉਕਤ ਲੋਕ ਉਸ ਨੂੰ ਬਹੁਤ ਪਰੇਸ਼ਾਨ ਕਰਦੇ ਅਤੇ ਉਸ ’ਤੇ ਤੱਸ਼ਦਦ ਕਰਦੇ ਸਨ। ਉਸ ਦਾ ਪਤੀ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿਣ ਲੱਗਾ। ਉਕਤ ਲੋਕ ਉਸ ਨੂੰ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਰਮਾਰਟਮ ਲਈ ਹਸਪਤਾਲ ਭੇਜ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

PunjabKesari

PunjabKesari

PunjabKesari


author

rajwinder kaur

Content Editor

Related News